ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ : ਜਥੇਦਾਰ ਹਰਪ੍ਰੀਤ ਸਿੰਘ
ਸੁਰੱਖਿਆ ਵਾਪਸ ਲੈਣ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਕਿਸੇ ਸੁਰੱਖਿਆ ਦੀ ਲੋੜ ਨਹੀਂ ਹੈ। ਸੁਰੱਖਿਆ ਦੇਣ ਲਈ ਸਾਡੇ ਸਿੱਖ ਨੌਜਵਾਨ ਹੀ ਕਾਫੀ ਹਨ। ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਰੇ ਕੋਲ 3 ਸੁਰੱਖਿਆ ਮੁਲਾਜ਼ਮ ਹਨ। ਮੈਂ ਉਹ ਵੀ ਵਾਪਸ ਕਰ ਰਿਹਾ ਹਾਂ। ਜਥੇਦਾਰ ਨੇ ਕਿਹਾ ਕਿ ਮੇਰੇ ਕੋਲ 5-6 ਵਿਅਕਤੀ ਸਨ, ਜਿਨ੍ਹਾਂ ਵਿੱਚੋਂ ਅੱਧੇ ਸਰਕਾਰ ਨੇ ਵਾਪਸ ਲੈ ਲਈ ਹੈ ਅਤੇ ਬਾਕੀ ਅਸੀਂ ਵਾਪਸ ਦੇ ਰਹੇ ਹਾਂ।
The post *ਅਕਾਲੀ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਪੰਜਾਬ ਸਰਕਾਰ ਦੇ ਸਾਰੇ ਸੁਰੱਖਿਆ ਮੁਲਾਜ਼ਮ ਵਾਪਸ ਕਰਨਗੇ* appeared first on
