ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਚੰਡੀਗੜ੍ਹ ਪੀਜੀਆਈ ਵਿੱਚ ਦੇਹਾਂਤ ਹੋ ਗਿਆ। ਉਹ ਲੰਮੀ ਬਿਮਾਰੀ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਪੀਜੀਆਈ ਵਿੱਚ ਦਾਖ਼ਲ ਸਨ। ਕੁਝ ਦਿਨ ਪਹਿਲਾਂ ਪਾਰਟੀ ਨੇ ਉਨ੍ਹਾਂ ਨੂੰ ਅਕਾਲੀ ਦਲ ਕੌਰ ਕਮੇਟੀ ਦਾ ਸਰਪ੍ਰਸਤ ਬਣਾਇਆ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ “ਜਥੇਦਾਰ ਸਾਹਿਬ ਆਪਣੀ ਸਾਰੀ ਉਮਰ ਰਾਜਨੀਤੀ ਵਿੱਚ ਪੰਥਕ ਕਦਰਾਂ-ਕੀਮਤਾਂ ਦੇ ਅਟੱਲ ਪ੍ਰਤੀਕ ਰਹੇ ਅਤੇ ਉਹਨਾਂ ਦੀ ਰੱਖਿਆ ਲਈ ਮੋਹਰੀ ਰਹੇ। ਮੈਂ ਉਹਨਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕਰਦਾ ਹਾਂ। ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਅਕਾਲ ਚਲਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵੱਡਾ ਘਾਟਾ ਹੈ, ਇਸ ਸਦਮੇ ਨਾਲ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ। ਰਣਜੀਤ ਸਿੰਘ ਬ੍ਰਹਮਪੁਰਾ ਦਾ ਅੰਤਿਮ ਸੰਸਕਾਰ ਭਲਕੇ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਅਕਾਲ ਚਲਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਭਰਨਾ ਔਖਾ ਹੋਵੇਗਾ। pic.twitter.com/KdfjaNoagh — ਸੁਖਬੀਰ ਸਿੰਘ ਬਾਦਲ (@officeofssbadal) ਦਸੰਬਰ 13, 2022 ਪੋਸਟ ਡਿਸਕਲੇਮਰ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਕੋਈ ਜ਼ਿੰਮੇਵਾਰੀ ਨਹੀਂ ਲੈਂਦਾ ਜਾਂ ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
