Site icon Geo Punjab

ਅਣਪਛਾਤੇ ਵਿਅਕਤੀਆਂ ਨੇ ਵੈਨ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ⋆ D5 News


ਪਾਕਿਸਤਾਨ: ਪਾਕਿਸਤਾਨ ਦੇ ਬਲੋਚਿਸਤਾਨ ਦੇ ਨਸੀਰਾਬਾਦ ਜ਼ਿਲ੍ਹੇ ‘ਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕੁਝ ਲੋਕ ਜਲੂਸ ਲੈ ਕੇ ਵੈਨ ਵਿੱਚ ਜਾ ਰਹੇ ਸਨ। ਉਸ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਵੈਨ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਬੱਚਿਆਂ ਅਤੇ ਔਰਤਾਂ ਸਮੇਤ ਕਰੀਬ 20 ਲੋਕ ਗੰਡਾਵਾਹਾ ਵੱਲ ਜਾ ਰਹੇ ਸਨ। ਪਰ ਜਦੋਂ ਉਹ ਸੋਹਜੇ ਲੈਵੀਜ਼ ਚੌਕੀ ਕੋਲ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਆਟੋਮੈਟਿਕ ਹਥਿਆਰਾਂ ਨਾਲ ਵੈਨ ‘ਤੇ ਗੋਲੀਆਂ ਚਲਾ ਦਿੱਤੀਆਂ। ਇੰਟਰਵਿਊ ਤੋਂ ਬਾਅਦ ਬਿਸ਼ਨੋਈ ‘ਤੇ ਐਕਸ਼ਨ, 22 ਗੈਂਗਸਟਰ ਇਕੱਠੇ ਗ੍ਰਿਫਤਾਰ, 2000 ਤੋਂ ਵੱਧ ਮੁਲਾਜ਼ਮਾਂ ਨੇ ਕੀਤੀ ਹੜਤਾਲ! ਇਸ ਹਮਲੇ ‘ਚ ਇਕ ਔਰਤ ਸਮੇਤ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਵੱਡੇ ਹਸਪਤਾਲ ਭੇਜਿਆ ਜਾ ਰਿਹਾ ਹੈ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version