ਅਨਮੋਲ ਗਗਨ ਮਾਨ ⋆ D5 ਨਿਊਜ਼


ਪਿੰਡ ਜੰਡਪੁਰ ਨੇੜੇ ਗਮਾਡਾ ਵੱਲੋਂ 7.29 ਕਰੋੜ ਦੀ ਲਾਗਤ ਨਾਲ ਵਾਟਰ ਟਰੀਟਮੈਂਟ ਪਲਾਂਟ ਤਿਆਰ ਕੀਤਾ ਜਾ ਰਿਹਾ ਹੈ। ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸੋਮਿਆਂ ਰਾਹੀਂ ਉਪਲਬਧ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਖਰੜ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਗਿਰਾਵਟ ਕਾਰਨ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਸੂਬਾ ਸਰਕਾਰ ਵੱਲੋਂ ਕਜੌਲੀ ਵਾਟਰ ਵਰਕਸ ਤੋਂ ਸਤਹੀ ਪਾਣੀ ਸਪਲਾਈ ਕਰਨ ਲਈ ਤਿਆਰ ਕੀਤੇ ਗਏ ਪ੍ਰਾਜੈਕਟ ਨੂੰ ਬੜੀ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਰੇਕੀ ਕਿਉਂ ਕੀਤੀ? ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰਮੋਸ਼ਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਖਰੜ ਦੇ ਲੋਕ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਕਜੌਲੀ ਵਾਟਰ ਵਰਕਸ ਤੋਂ 7.29 ਕਰੋੜ ਰੁਪਏ ਦੀ ਲਾਗਤ ਨਾਲ ਸਤਹੀ ਪਾਣੀ ਦਾ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਹਲਕਾ ਖਰੜ ਦੇ ਪਿੰਡ ਜੰਡਪੁਰ ਨੇੜੇ ਗਮਾਡਾ ਵੱਲੋਂ ਬਣਾਏ ਜਾ ਰਹੇ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ 5 ਐਮਜੀਡੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਜਿਸ ਨਾਲ ਲੋਕਾਂ ਨੂੰ ਸਾਫ਼ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। says D5 Channel Punjabi ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਤਿਆਰ ਕੀਤੇ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ‘ਤੇ 7.29 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਸਬੰਧੀ ਖਰਚੇ ਲਈ ਲੋੜੀਂਦੇ ਫੰਡ ਨਗਰ ਕੌਂਸਲ ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ-ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਟਰਾਂਸਮਿਸ਼ਨ ਲਾਈਨ ਵਿਛਾਈ ਜਾਵੇਗੀ ਅਤੇ ਮੌਜੂਦਾ ਡਿਸਟ੍ਰੀਬਿਊਸ਼ਨ ਨੈੱਟਵਰਕ ਨਾਲ ਜੋੜਿਆ ਜਾਵੇਗਾ। ਸਿੱਖ ਜਥੇਬੰਦੀਆਂ ਦਾ ਐਕਸ਼ਨ! ਲੱਖਾ ਸਿਧਾਣਾ ਦਾ ਵੱਡਾ ਖੁਲਾਸਾ ! ਧਿਆਨ ਰੱਖੋ! ਪੰਜਾਬੀ ਬਣੋ! | D5 Channel Punjabi ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਪੰਜਾਬ ਵਿੱਚ ਟਿਕਾਊ ਜਲ ਪ੍ਰਬੰਧਨ ਵੱਲ ਇੱਕ ਅਹਿਮ ਕਦਮ ਹੈ ਕਿਉਂਕਿ ਇਸ ਦਾ ਉਦੇਸ਼ ਸਤਹੀ ਜਲ ਸਰੋਤਾਂ ਦੀ ਵਰਤੋਂ ਕਰਕੇ ਖਰੜ ਸ਼ਹਿਰ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਜਲ ਸਰੋਤਾਂ ਦੀ ਪ੍ਰਭਾਵਸ਼ਾਲੀ ਸੰਭਾਲ ਅਤੇ ਪ੍ਰਬੰਧਨ ਲਈ ਸਮਰਪਿਤ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੀਮਤੀ ਕੁਦਰਤੀ ਸੋਮਿਆਂ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲਿਆਂ ਦਾ ਸਮਰਥਨ ਅਤੇ ਸ਼ਮੂਲੀਅਤ ਯਕੀਨੀ ਬਣਾਉਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *