ਅਮਨ ਅਰੋੜਾ ਨੇ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈਸ ਦਾ ਕੀਤਾ ਦੌਰਾ ਕੰਮ ਦੀ ਸਮੀਖਿਆ


ਚੰਡੀਗੜ੍ਹ/ਪਟਿਆਲਾ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ ‘ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈਸ ਦਾ ਅਚਨਚੇਤ ਦੌਰਾ ਕੀਤਾ ਅਤੇ ਇਸ ਦੇ ਕੰਮਕਾਜ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈਸ ਦੇ ਬਾਈਡਿੰਗ ਅਤੇ ਮਸ਼ੀਨ ਸੈਕਸ਼ਨ ਦਾ ਨਿਰੀਖਣ ਕੀਤਾ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਜਾਣੀਆਂ। ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ, ਜਿਨ੍ਹਾਂ ਕੋਲ ਸੂਚਨਾ ਅਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਹਨ, ਨੇ ਹਾਲ ਹੀ ਵਿੱਚ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ। ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਦਾ ਐਲਾਨ, ਮੀਟਿੰਗ ਦਾ ਸੱਦਾ, ਸਰਕਾਰ ਲਈ ਨਵੀਂ ਮੁਸੀਬਤ ! ਕਿਸਾਨ ਆਗੂ ਦਾ ਵੱਡਾ ਖੁਲਾਸਾ || ਅਮਨ ਅਰੋੜਾ ਨੇ ਕੰਟਰੋਲਰ ਪੁਨੀਤ ਗੋਇਲ, ਐਡੀਸ਼ਨਲ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਇੱਥੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਮੌਜੂਦਾ ਮੰਗ ਅਨੁਸਾਰ ਆਧੁਨਿਕ ਤਕਨੀਕਾਂ ਅਪਣਾ ਕੇ ਪ੍ਰਿੰਟਿੰਗ ਸਿਸਟਮ ਨੂੰ ਡਿਜੀਟਲ ਰੂਪ ਵਿੱਚ ਅਪਗ੍ਰੇਡ ਕਰਨ ‘ਤੇ ਜ਼ੋਰ ਦਿੱਤਾ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਭਾਗ ਰਾਹੀਂ ਸਾਰੇ ਵਿਭਾਗਾਂ ਲਈ ਸਟੇਸ਼ਨਰੀ ਅਤੇ ਪ੍ਰਿੰਟਿੰਗ ਸਬੰਧੀ ਕੰਮ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਸਰਕਾਰੀ ਪ੍ਰਿੰਟਿੰਗ ਪ੍ਰੈਸ ਵਿਖੇ ਉਪਲਬਧ ਮਸ਼ੀਨਰੀ ਅਤੇ ਮੈਨਪਾਵਰ ਦੀ ਵਰਤੋਂ ਕੀਤੀ ਜਾ ਸਕੇ। ਇਸੇ ਦੌਰਾਨ ਅਮਨ ਅਰੋੜਾ ਨੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਗੌਤਮ ਜੈਨ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਸਮੇਤ ਹੋਰ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਦੋਵਾਂ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਪ੍ਰੈੱਸ ਕਲੋਨੀ ਦਾ ਦੌਰਾ ਵੀ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *