ਸੁਨਾਮ ਊਧਮ ਸਿੰਘ ਵਾਲਾ, 20 ਮਈ 2023 : ਵਿਧਾਨ ਸਭਾ ਹਲਕਾ ਸੁਨਾਮ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਕੈਬਨਿਟ ਮੰਤਰੀ ਨੇ ਪਿਛਲੇ ਮਹੀਨਿਆਂ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਮੁੱਖ ਲੋੜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਹੁਣ ਪੜਾਅਵਾਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਅੱਜ ਅਮਨ ਅਰੋੜਾ ਨੇ ਪਿੰਡ ਬਖਸ਼ੀਵਾਲਾ ਵਿਖੇ ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਪਿੰਡਾਂ ਵਿੱਚ ਸਾਰੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਾਇਬ੍ਰੇਰੀਆਂ, ਪੰਚਾਇਤੀ ਸਮਾਗਮਾਂ ਲਈ ਪੰਚਾਇਤ ਘਰ, ਖੇਡਾਂ ਲਈ ਮੈਦਾਨ ਅਤੇ ਕੁਦਰਤ ਨਾਲ ਜੁੜਨ ਲਈ ਪਾਰਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੀ ਸਿਹਤ ਲਈ ਪੂਰੀ ਵਿਉਂਤਬੰਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਵਰਗ ਦੀਆਂ ਲੋੜਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਦਵਿੰਦਰ ਸਿੰਘ ਐਸ.ਡੀ.ਓ ਪੰਚਾਇਤੀ ਰਾਜ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਪੰਚਾਇਤ ਸਕੱਤਰ ਹਿੰਮਤਜੀਤ ਸਿੰਘ, ਜੇ:ਈ ਅਵਤਾਰ ਸਿੰਘ, ਆਗੂ ਗੁਰਤੇਜ ਸਿੰਘ, ਸਰਪੰਚ ਮਿੱਠੂ ਸਿੰਘ, ਤਰਸੇਮ ਸਿੰਘ, ਹਰਦਿਆਲ ਸਿੰਘ ਸਾਬਕਾ ਪੰਚ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
