ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਸੀਨੀਅਰ ਪੱਤਰਕਾਰ ਅਤੇ ਡੇਲੀ ਪੋਸਟ ਪੰਜਾਬ ਹਰਿਆਣਾ ਹਿਮਾਚਲ ਚੈਨਲ ਦੇ ਸੀ.ਈ.ਓ. ਜਗਦੀਪ ਸਿੰਘ ਸੰਧੂ ਦੇ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ (84) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ ਦਾ ਅੱਜ ਸੰਖੇਪ ਬਿਮਾਰੀ ਮਗਰੋਂ ਗੁਰਦਾਸਪੁਰ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ। ਸੁਖਰਾਜ ਸਿੰਘ ਦਾ ਵੱਡਾ ਐਲਾਨ ! DSP ਨੇ ਕਿਹਾ ਵੱਡੀ ਗੱਲ ! ਅਦਾਲਤ ‘ਚ ਪੇਸ਼ ਹੋਵੇਗਾ ਚਲਾਨ? | D5 Channel Punjabi ਦੁੱਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਮੁਆਫ਼ੀ ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਵੀ ਸ੍ਰੀਮਤੀ ਪ੍ਰਕਾਸ਼ ਕੌਰ ਸੰਧੂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।