ਉਨ੍ਹਾਂ ਨੇ ਮਜੀਠੀਆ ਖਿਲਾਫ ਪੁਲਸ ਨੂੰ ਬਿਆਨ ਦਿੱਤੇ ਹਨ, ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ
ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ ਬਿਕਰਮ ਮਜੀਠੀਆ ਤੋਂ ਆਪਣੀ ਜਾਨ ਦਾ ਖਤਰਾ ਹੈ।
ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਬੋਨੀ ਅਜਨਾਲਾ ਨੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਬਿਕਰਮ ਮਜੀਠੀਆ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਇਸ ਸਬੰਧੀ ਐੱਸ.ਆਈ.ਟੀ ਨੂੰ ਬਿਆਨ ਵੀ ਦੇ ਚੁੱਕੇ ਹਨ। ਉਹ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ। ਉਸ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ, ਇਸ ਲਈ ਹੁਣ ਬੋਨੀ ਅਜਨਾਲਾ ਨੇ ਆਪਣੇ ਵਕੀਲ ਮਹਿੰਦਰ ਕੁਮਾਰ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
The post ਅਮਰਪਾਲ ਸਿੰਘ ਉਰਫ ਬੋਨੀ ਅਜਨਾਲਾ ਨੇ ਬਿਕਰਮ ਮਜੀਠੀਆ ਤੋਂ ਸੁਰੱਖਿਆ ਮੰਗੀ appeared first on .