ਅਮਰੀਕਾ ‘ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਜਾਨਲੇਵਾ ਹਮਲਾ ਹੋਇਆ ਹੈ



ਅਮਰੀਕਾ ‘ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਹੋਏ ਜਾਨਲੇਵਾ ਹਮਲੇ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਚੰਡੀਗੜ੍ਹ: ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ ਹੋਇਆ ਹੈ। ਅਦਾਕਾਰ ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਜਿਮ ‘ਚ ਕਸਰਤ ਕਰ ਰਹੇ ਸਨ। ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਹਮਲਾਵਰ ਜਿੰਮ ‘ਚ ਦਾਖਲ ਹੋ ਕੇ ਅਭਿਨੇਤਾ ਨੂੰ ਕੁੱਟਦਾ ਨਜ਼ਰ ਆ ਰਿਹਾ ਹੈ। ਹਮਲਾਵਰ ਨੇ ਉੱਥੇ ਮੌਜੂਦ ਹੋਰ ਲੋਕਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਅਮਨ ਧਾਲੀਵਾਲ ਨੇ ਬਹਾਦਰੀ ਨਾਲ ਹਮਲਾਵਰ ਨੂੰ ਕਾਬੂ ਕਰ ਲਿਆ। ਅਮਨ ਧਾਲੀਵਾਲ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਹਮਲੇ ਦੇ ਪਿੱਛੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਅਮਨ ਧਾਲੀਵਾਲ ਨੇ ਕਈ ਪੰਜਾਬੀ ਫਿਲਮਾਂ ਅਤੇ ਹਿੰਦੀ ਸੀਰੀਅਲਾਂ ‘ਚ ਕੰਮ ਕੀਤਾ ਹੈ। ਦਾ ਅੰਤ

Leave a Reply

Your email address will not be published. Required fields are marked *