Site icon Geo Punjab

ਅਮਰੀਕਾ ਦੇ ਚਾਰ ਸੈਨੇਟਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&sol;ਵਾਸ਼ਿੰਗਟਨ &colon; ਅਮਰੀਕਾ ਦੇ ਚਾਰ ਸੈਨੇਟਰਾਂ ਅਤੇ ਇਕ ਕਾਂਗਰਸਮੈਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਵਿੱਚ ਨਿਊਯਾਰਕ ਦੇ ਸੈਨੇਟਰ ਕਰਸਟਨ ਗਿਲਿਬ੍ਰੈਂਡ&comma; ਨਿਊ ਜਰਸੀ ਦੇ ਸੈਨੇਟਰ ਕੋਰੀ ਬੁਕਰ&comma; ਰ੍ਹੋਡ ਆਈਲੈਂਡ ਦੇ ਸੈਨੇਟਰ ਸ਼ੈਲਡਨ ਵ੍ਹਾਈਟ ਹਾਊਸ&comma; ਐਰੀਜ਼ੋਨਾ ਦੇ ਸੈਨੇਟਰ ਮਾਰਕ ਕੈਲੀ ਅਤੇ ਕਾਂਗਰਸਮੈਨ ਮੋਂਡਰ ਜੋਨਸ ਸ਼ਾਮਲ ਸਨ। ਇਸ ਤੋਂ ਇਲਾਵਾ ਸੈਨੇਟਰਾਂ ਦੇ ਕੁਝ ਪਰਿਵਾਰਕ ਮੈਂਬਰਾਂ ਅਤੇ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਦੇ ਅਧਿਕਾਰੀਆਂ ਪੈਟਰੀਸ਼ੀਆ ਲੈਸੀਨਾ ਅਤੇ ਡੈਨ ਰੌਬਿਨਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਅਮਰੀਕਾ ਦੇ ਸੈਨੇਟਰ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੇ ਵੀ ਦਰਸ਼ਨ ਕੀਤੇ ਜਿੱਥੇ ਸੂਚਨਾ ਅਧਿਕਾਰੀ ਸ&period;ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਲੰਗਰ ਦੀ ਮਰਿਆਦਾ ਤੋਂ ਜਾਣੂ ਕਰਵਾਇਆ। ਇਸ ਦੌਰਾਨ ਅਮਰੀਕਾ ਦੇ ਆਗੂਆਂ ਦਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ&period; ਪ੍ਰਤਾਪ ਸਿੰਘ&comma; ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ&period; ਸੁਲੱਖਣ ਸਿੰਘ ਭੰਗਾਲੀ&comma; ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਸੂਚਨਾ ਅਧਿਕਾਰੀ ਸ&colon; ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸਿੱਖ ਧਰਮ ਨਾਲ ਸਬੰਧਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ &vert; ਇਸ ਮੌਕੇ ਨਿਊਯਾਰਕ ਦੇ ਸੈਨੇਟਰ ਕਰਸਟਨ ਗਿਲੀਬ੍ਰਾਂਡ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਨਾ ਸਿਰਫ਼ ਪ੍ਰਭਾਵਿਤ ਹੋਏ ਸਗੋਂ ਹੈਰਾਨ ਵੀ ਹੋਏ। ਉਨ੍ਹਾਂ ਸਿੱਖ ਭਾਈਚਾਰੇ ਦੀ ਬਿਨਾਂ ਭੇਦਭਾਵ ਦੇ ਲੰਗਰ ਦੀ ਪ੍ਰੰਪਰਾ ਦੀ ਸ਼ਲਾਘਾ ਕੀਤੀ ਅਤੇ ਅਮਰੀਕਾ ਵਿਚ ਰਹਿੰਦੇ ਸਿੱਖਾਂ ਦੇ ਸਮਰਥਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸਾਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਦੁਨੀਆ ਦੇ ਸਾਰੇ ਧਰਮਾਂ ਦੇ ਲੋਕ ਇੱਥੇ ਆ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਸਕਦੇ ਹਨ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ&comma; ਵਿਧਾਇਕ ਬੀਬੀ ਬਲਜਿੰਦਰ ਕੌਰ&comma; ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version