ਅਮਰੀਕਾ ਰਹਿੰਦੇ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ ਕੀਤੀ ਗਈ।


ਅੰਮ੍ਰਿਤਸਰ/ਵਾਸ਼ਿੰਗਟਨ : ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਮਰੀਕਾ ਵਸਦੇ ਗੁਰੂ ਘਰ ਦੀਆਂ ਸੰਗਤਾਂ ਨੇ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਤੋਹਫੇ ਵਜੋਂ ਦੇ ਕੇ ਆਪਣਾ ਸਤਿਕਾਰ ਪ੍ਰਗਟ ਕੀਤਾ ਹੈ। ਇਸ ਮੌਕੇ ਸ਼ਰਧਾਲੂ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਤੋਂ ਬਹੁਤ ਬਖਸ਼ਿਸ਼ ਮਿਲੀ ਹੈ ਅਤੇ ਉਨ੍ਹਾਂ ਨੇ ਸ਼ੁਕਰਾਨੇ ਵਜੋਂ ਇਹ ਸੇਵਾ ਕੀਤੀ ਹੈ | ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸੰਗਤਾਂ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਇਸ ਪਾਵਨ ਅਸਥਾਨ ’ਤੇ ਚੜ੍ਹਾਵਾ ਚੜ੍ਹਾ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਇਸੇ ਤਹਿਤ ਅੱਜ ਅਮਰੀਕਾ ਦੇ ਵਸਨੀਕ ਸ. ਮਨਜੀਤ ਸਿੰਘ ਅਤੇ ਉਸਦੇ ਪਰਿਵਾਰ ਨੇ ਇੱਕ ਆਲਟੋ ਕਾਰ ਦਾਨ ਕੀਤੀ ਹੈ। ਸ਼੍ਰੋਮਣੀ ਕਮੇਟੀ ਉਨ੍ਹਾਂ ਦਾ ਧੰਨਵਾਦ ਕਰਦੀ ਹੈ। ਇਸ ਮੌਕੇ ਸ਼ਰਧਾਲੂ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ, ਸ੍ਰੀ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਗੁਰੂ ਬਖ਼ਸ਼ੀਸ਼ ਨੂੰ ਸਿਰੋਪਾਓ ਅਤੇ ਸੱਚਖੰਡ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਾਹਨਾਂ ਦੇ ਇੰਚਾਰਜ ਸ. ਨਿਰਮਲ ਸਿੰਘ ਅਤੇ ਸ: ਕਰਮਜੀਤ ਸਿੰਘ, ਸ਼ਰਧਾਲੂ ਪਰਿਵਾਰ ਦੇ ਮੈਂਬਰਾਂ ਵਿਚੋਂ ਬੀਬੀ ਰਣਜੀਤ ਕੌਰ। ਪਲਵਿੰਦਰ ਸਿੰਘ, ਸ੍ਰੀ ਸਵਿੰਦਰਪਾਲ ਸਿੰਘ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਦਲਜੀਤ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *