ਤਰਨਤਾਰਨ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤ ਪਾਲ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਨੂੰ ਫਰਾਰ ਹੋਏ ਕਰੀਬ 10 ਦਿਨ ਹੋ ਚੁੱਕੇ ਹਨ। ਪਰ ਫਿਰ ਵੀ ਪੁਲਿਸ ਦੇ ਹੱਥ ਖਾਲੀ ਹਨ। ਦੂਜੇ ਪਾਸੇ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਖਾਸ ਤੂਫਾਨ ਸਿੰਘ ਨੂੰ ਚੁੱਕਿਆ, ਸਿੱਧਾ ਅਸਾਮ ਭੇਜਿਆ D5 ਚੈਨਲ ਪੰਜਾਬੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਜੌਹਲ ਨੂੰ ਗ੍ਰਿਫਤਾਰ ਕਰ ਲਿਆ ਹੈ। ਵਰਿੰਦਰ ਜੌਹਲ ਵੀ ਅੰਮ੍ਰਿਤਪਾਲ ਦਾ ਗੰਨਮੈਨ ਦੱਸਿਆ ਜਾ ਰਿਹਾ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵਰਿੰਦਰ ਜੌਹਲ AKF ਨੂੰ ਟਰੇਨਿੰਗ ਵੀ ਦੇ ਰਿਹਾ ਸੀ। ਸੂਤਰਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਵਰਿੰਦਰ ਜੌਹਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਨਾਲ ਹੀ ਵਰਿੰਦਰ ਜੌਹਲ ‘ਤੇ NSA ਵੀ ਲਗਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।