Site icon Geo Punjab

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਾਰੇ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਕਿਹਾ ਅੰਮ੍ਰਿਤਪਾਲ ਸਿੰਘ ਸਾਡੀ ਹਿਰਾਸਤ ਵਿੱਚ ਨਹੀਂ ਹੈ।


ਪਿਛਲੇ ਕੁੱਝ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗ੍ਰਿਫ਼ਤ ਵਿੱਚ ਨਹੀਂ ਹੈ ਪਰ ਪੁਲੀਸ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਬਹੁਤ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸਬੰਧੀ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਦੇ ਪੁਲੀਸ ਹਿਰਾਸਤ ਵਿੱਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version