ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਦੇ ਦੋਸ਼ ‘ਚ ਪੁਲਿਸ ਬਲਵੰਤ ਸਿੰਘ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ ਖੰਨਾ: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਖੰਨਾ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਫੜੇ ਗਏ ਵਿਅਕਤੀ ਦੀ ਪਛਾਣ ਬਲਵੰਤ ਸਿੰਘ ਵਾਸੀ ਕੂਹਲੀ ਖੁਰਦ ਵਜੋਂ ਹੋਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਨੇ ਗੋਰਖਾ ਬਾਬਾ ਨੂੰ ਆਪਣੇ ਘਰ ਪਨਾਹ ਦਿੱਤੀ ਹੋਈ ਸੀ। ਪੁਲਿਸ ਬਲਵੰਤ ਸਿੰਘ ਤੋਂ ਮਾਮਲੇ ਦੀ ਹੋਰ ਪੁੱਛਗਿੱਛ ਕਰ ਰਹੀ ਹੈ। ਦਾ ਅੰਤ
