Site icon Geo Punjab

ਅੰਮ੍ਰਿਤਸਰ ਪੁਲਸ ਗੋਲਾਬਾਰੀ ਚ ਬਦਮਾਸ਼ ਹੋਇਆ ਢੇਰ ⋆ D5 News


 ਜੰਡਿਆਲਾ ਗੁਰੂ ਵਿਚ ਨਹਿਰ ਦੇ ਕੰਢੇ ਅੱਜ ਸਵੇਰੇ ਪੁਲਿਸ ਨਾਲ ਹੋਏ ਮੁਕਾਬਲੇ ਮਗਰੋਂ ਇਕ ਬਦਮਾਸ਼ ਦੀ ਮੌਤ ਹੋ ਗਈ ਹੈ। ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਣ ਦੀ ਖਬਰ ਹੈ। ਮਾਰੇ ਗਏ ਬਦਮਾਸ਼ ਦੀ ਪਛਾਣ ਅੰਮ੍ਰਿਤਪਾਲ ਅਮਰੀ ਵਜੋਂ ਹੋਈ ਹੈ।ਮੁਕਾਬਲਾ ਉਦੋਂ ਹੋਇਆ ਜਦੋਂ ਪੁਲਿਸ ਉਸਨੂੰ ਰਿਕਵਰੀ ਵਾਸਤੇ ਲੈ ਕੇ ਜਾ ਰਹੀ ਸੀ ਤਾਂ ਪੁਲਿਸ ਦਾ ਹਥਿਆਰ ਖੋਹ ਕੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ ਜਿਸ ਵਿਚ ਉਸ ਬਦਮਾਸ਼ ਦੀ ਮੌਤ ਹੋ ਗਈ।
ਬਦਮਾਸ਼ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਬਦਮਾਸ਼ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version