ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਇੱਕ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅੱਤਵਾਦੀ ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਗ੍ਰਿਫਤਾਰ ਅੱਤਵਾਦੀਆਂ ਕੋਲੋਂ ਤਿੰਨ ਗ੍ਰਨੇਡ, ਇਕ ਲੱਖ ਦੀ ਭਾਰਤੀ ਕਰੰਸੀ ਅਤੇ ਬ੍ਰੇਜ਼ਾ ਕਾਰ ਬਰਾਮਦ ਹੋਈ ਹੈ। ਇਹ ਮੁਲਜ਼ਮ ਕਾਰ ਵਿੱਚ ਮਕਬੂਲਪੁਰਾ ਵੱਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਡੀਜੀਪੀ ਗੌਰਵ ਯਾਦਵ ਕੁਝ ਸਮੇਂ ਵਿੱਚ ਇੱਥੇ ਪਹੁੰਚ ਸਕਦੇ ਹਨ ਅਤੇ ਇਸ ਸਬੰਧੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।