21 ਜੂਨ (ਅੰਤਰਰਾਸ਼ਟਰੀ ਯੋਗ ਦਿਵਸ) ਨੂੰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਯੋਗਾ ਕਰਨ ਵਾਲੀ ਭਾਜਪਾ ਸਮਰਥਕ ਅਰਚਨਾ ਮਕਵਾਨਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਕੀਤੀ ਹੈ। ਅਰਚਨਾ ਖਿਲਾਫ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲੀਸ ਨੇ ਅਰਚਨਾ ਮਕਵਾਨਾ ਖ਼ਿਲਾਫ਼ ਧਾਰਾ 295ਏ ਤਹਿਤ ਐਫਆਈਆਰ ਦਰਜ ਕਰ ਲਈ ਹੈ। ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਅਰਚਨਾ ਨੂੰ ਗੁਜਰਾਤ ਪੁਲਿਸ ਨੇ ਸੁਰੱਖਿਆ ਦਿੱਤੀ ਹੋਈ ਹੈ। ਇਸ ਦੀ ਜਾਣਕਾਰੀ ਖੁਦ ਅਰਚਨਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।