ਆਗਰਾ ‘ਚ ਸਬ-ਇੰਸਪੈਕਟਰ ਨੂੰ ਇੱਕ ਲੜਕੀ ਨਾਲ ਛੇੜਛਾੜ ਦੇ ਦੋਸ਼ ਵਿੱਚ ਲੋਕਾਂ ਨੇ ਬੇਰਹਿਮੀ ਨਾਲ ਕੁੱਟਿਆ


ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਸਬ-ਇੰਸਪੈਕਟਰ ਨੂੰ ਇੱਕ ਲੜਕੀ ਨਾਲ ਛੇੜਛਾੜ ਦੇ ਦੋਸ਼ ਵਿੱਚ ਲੋਕਾਂ ਨੇ ਬੇਰਹਿਮੀ ਨਾਲ ਕੁੱਟਿਆ। ਸਥਾਨਕ ਲੋਕਾਂ ਨੇ ਇੰਸਪੈਕਟਰ ਦੇ ਕੱਪੜੇ ਉਤਾਰ ਕੇ ਉਸ ਨੂੰ ਖੰਭੇ ਨਾਲ ਬੰਨ੍ਹ ਦਿੱਤਾ। ਉਧਰ, ਇੰਸਪੈਕਟਰ ਦੀ ਕੁੱਟਮਾਰ ਤੋਂ ਬਾਅਦ ਇਲਾਕਾ ਵਾਸੀਆਂ ਨੇ ਖ਼ੁਦ ਹੀ ਸਥਾਨਕ ਪੁਲੀਸ ਨੂੰ ਸੂਚਿਤ ਕਰਕੇ ਉਸ ਦੀ ਹਰਕਤ ਤੋਂ ਜਾਣੂ ਕਰਵਾਇਆ। ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਇੰਸਪੈਕਟਰ ਨੂੰ ਹਿਰਾਸਤ ‘ਚ ਲੈ ਕੇ ਆਪਣੇ ਨਾਲ ਲੈ ਗਏ।ਦੋਸ਼ੀ ਇੰਸਪੈਕਟਰ ਦਾ ਨਾਂ ਸੰਦੀਪ ਹੈ।
ਬਰਹਾਨ ਥਾਣੇ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਚੌਹਾਨ ਨੇ ਦੱਸਿਆ ਕਿ ਕਮਿਸ਼ਨਰ ਦੇ ਹੁਕਮਾਂ ’ਤੇ ਉਸ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਵਿਭਾਗੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਇਤਮਾਦਪੁਰ ਥਾਣਾ ਬਰਹਾਨ ਇਲਾਕੇ ਦੀ ਹੈ।ਦੱਸਿਆ ਜਾ ਰਿਹਾ ਹੈ ਕਿ ਇੰਸਪੈਕਟਰ ਸੰਦੀਪ ਕੁਮਾਰ ਐਤਵਾਰ ਦੇਰ ਰਾਤ ਇੱਕ ਪਿੰਡ ਵਾਸੀ ਦੇ ਘਰ ਦਾਖਲ ਹੋਇਆ ਸੀ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜਦੋਂ ਇੰਸਪੈਕਟਰ ਨੇ ਲੜਕੀ ਨਾਲ ਛੇੜਛਾੜ ਕਰਨੀ ਸ਼ੁਰੂ ਕੀਤੀ ਤਾਂ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸ ਦਾ ਰੌਲਾ ਸੁਣ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਆ ਕੇ ਉਸ ਨੂੰ ਫੜ ਲਿਆ।ਦੋਸ਼ੀ ਇੰਸਪੈਕਟਰ ਬਰਹਾਨ ਥਾਣੇ ਵਿਚ ਤਾਇਨਾਤ ਸੀ। ਇੰਸਪੈਕਟਰ ਨਾਲ ਕੁੱਟਮਾਰ ਦਾ ਵੀਡੀਓ ਵੀ ਸਾਹਮਣੇ ਆਇਆ ਹੈ।
ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇੰਸਪੈਕਟਰ ਨੂੰ ਖੰਭੇ ਨਾਲ ਬੰਨ੍ਹਿਆ ਹੋਇਆ ਹੈ ਅਤੇ ਉਸ ਨੇ ਸਿਰਫ ਅੰਡਰਵੀਅਰ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਕੁਝ ਲੋਕ ਉਸ ਨੂੰ ਕੁੱਟਦੇ ਵੀ ਨਜ਼ਰ ਆ ਰਹੇ ਹਨ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਪਿੰਡ ਵਾਸੀਆਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।ਇਸ ਸਬੰਧ ‘ਚ ਥਾਣਾ ਇਤਮਾਦਪੁਰ ਦੇ ਏ.ਸੀ.ਪੀ ਨੇ ਦੱਸਿਆ ਹੈ ਕਿ ਬਰਹਾਨ ਥਾਣੇ ਦੇ ਸਬ-ਇੰਸਪੈਕਟਰ ਨੂੰ ਇੱਕ ਲੜਕੀ ਨਾਲ ਫੜੇ ਜਾਣ ਦੇ ਮਾਮਲੇ ‘ਚ ਸਬ-ਇੰਸਪੈਕਟਰ ਨੇ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਫਿਲਹਾਲ ਪਿੰਡ ਵਾਸੀਆਂ ਦੀ ਸ਼ਿਕਾਇਤ ‘ਤੇ ਸਬ-ਇੰਸਪੈਕਟਰ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਵਾਇਰਲ ਵੀਡੀਓ ਸਾਡੇ ਧਿਆਨ ਵਿੱਚ ਆਇਆ ਹੈ। ਪੂਰੇ ਮਾਮਲੇ ਦੀ ਜਾਂਚ ਲਈ ਪੁਲਿਸ ਦੀ ਟੀਮ ਮੁੜ ਪਿੰਡ ਜਾ ਕੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰੇਗੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *