Site icon Geo Punjab

ਆਪਣੀ ਦਿੱਲੀ ਫੇਰੀ ਦੌਰਾਨ CM ਮਾਨ ਪਾਣੀਆਂ ਦੇ ਮੁੱਦੇ ‘ਤੇ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ

ਆਪਣੀ ਦਿੱਲੀ ਫੇਰੀ ਦੌਰਾਨ CM ਮਾਨ ਪਾਣੀਆਂ ਦੇ ਮੁੱਦੇ ‘ਤੇ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਤੋਂ ਦਿੱਲੀ ਲਈ ਰਵਾਨਾ ਹੋ ਰਹੇ ਹਨ ਅਤੇ ਬਾਅਦ ਦੁਪਹਿਰ 3 ਵਜੇ ਤੱਕ ਦਿੱਲੀ ਪਹੁੰਚਣਗੇ, ਜ਼ਿਕਰਯੋਗ ਹੈ ਕਿ ਪੰਜਾਬ ਦੌਰੇ ‘ਤੇ ਆਏ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕਰਨਗੇ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦਰਮਿਆਨ ਦੁਪਹਿਰ ਕਰੀਬ 3 ਵਜੇ ਮੀਟਿੰਗ ਹੋਣੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਸ਼ਾਮ 4.30 ਵਜੇ ਸ਼੍ਰਮ ਸ਼ਕਤੀ ਭਵਨ ਵਿਖੇ ਮੀਟਿੰਗ ਵੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਉਹ ਸ਼ਾਮ 7 ਵਜੇ ਪੰਜਾਬ ਪਰਤਣਗੇ।




Exit mobile version