Site icon Geo Punjab

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਡ਼ ਪੰਜਾਬ ਦੌਰੇ ’ਤੇ, ਮਾਲਵਾ ਖਿੱਤੇ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਡ਼ ਪੰਜਾਬ ਦੌਰੇ ’ਤੇ, ਮਾਲਵਾ ਖਿੱਤੇ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਫਿਰ ਤੋਂ ਪੰਜਾਬ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 2 ਦਿਨ ਦਾ ਹੋਵੇਗਾ। ਕੇਜਰੀਵਾਲ ਦਾ ਇਹ ਦੌਰਾ 28 ਤੇ 29 ਅਕਤੂਬਰ ਦਾ ਹੈ। ਇਸ ਵਾਰ ਉਹ ਪੰਜਾਬ ਦੇ ਮਾਲਵਾ ਖਿੱਤੇ ਦੇ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਬਠਿੰਡਾ, ਮਾਨਸਾ ਤੇ ਸੰਗਰੂਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੰਗਰੂਰ ਦੇ ਐਮਪੀ ਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਵੀ ਨਾਲ ਹੋਣਗੇ। ਕੇਜਰੀਵਾਲ ਭਗਵੰਤ ਮਾਨ ਦੇ ਘਰ ਵੀ ਜਾ ਸਕਦੇ ਹਨ।

ਇਸ ਦੌਰੇ ਦੌਰਾਨ ਉਹ ਮਾਨਸਾ ਵਿਖੇ ਕਿਸਾਨਾਂ ਨਾਲ ਤੇ ਬਠਿੰਡਾ ਵਿਖੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਾਖ਼ ਨੂੰ ਮਜਬੂਤ ਕਰਨ ਲਈ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਵੱਖ ਵੱਖ ਵਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਸੁਝਾਅ ਲੈ ਕੇ ਆਪਣੀ ਪਾਰਟੀ ਵੱਲੋਂ ਕਈ ਤਰ੍ਹਾਂ ਦੇ ਅਹਿਮ ਐਲਾਨ ਕਰ ਰਹੇ ਹਨ।

Exit mobile version