Site icon Geo Punjab

ਇਮਾਰਤ ਵਿਚ ਅੱਗ ਲੱਗਣ ਨਾਲ 58 ਲੋਕਾਂ ਦੀ ਮੌਤ ⋆ D5 News


ਦੱਖਣੀ ਅਫਰੀਕਾ ਦੀ ਰਾਜਧਾਨੀ ਜੋਹਾਨਸਬਰਗ ‘ਚ ਵੀਰਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਸ਼ਹਿਰੀ ਖੇਤਰ ਵਿੱਚ ਸਥਿਤ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅੱਗਜ਼ਨੀ ਦੀ ਇਸ ਘਟਨਾ ‘ਚ ਹੁਣ ਤੱਕ 63 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 40 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।ਜੋਹਾਨਸਬਰਗ ਐਮਰਜੈਂਸੀ ਮੈਨੇਜਮੈਂਟ ਸਰਵਿਸ ਦੇ ਬੁਲਾਰੇ ਬਰਟ ਮੁਲਾਦਜੀ ਨੇ ਦੱਸਿਆ ਕਿ ਹੁਣ ਤੱਕ 63 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ 43 ਲੋਕ ਜ਼ਖਮੀ ਹੋਏ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਹੈ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version