ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ੁੱਕਰਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 69ਵੀਂ ਕਨਵੋਕੇਸ਼ਨ ‘ਚ ਸ਼ਾਮਲ ਹੋਣ ਲਈ ਪੁੱਜੇ, ਜਿਸ ‘ਚ ਉਪ ਰਾਸ਼ਟਰਪਤੀ ਨੇ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਚਾਂਸਲਰ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ 1128 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਉਪ ਰਾਸ਼ਟਰਪਤੀ ਸਵੇਰੇ ਕਰੀਬ 10 ਵਜੇ ਪੰਜਾਬ ਯੂਨੀਵਰਸਿਟੀ ਪੁੱਜੇ। ਇਸ ਤੋਂ ਬਾਅਦ ਕਰੀਬ 10.30 ਵਜੇ ਡਿਗਰੀਆਂ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋਈ। ਲਗਭਗ 724 ਔਰਤਾਂ ਅਤੇ 404 ਨੌਜਵਾਨਾਂ ਨੂੰ ਪੀਐਚਡੀ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।
ਦੂਜੇ ਪਾਸੇ ਇਸ ਦੌਰਾਨ ਪੰਜਾਬ ਯੂਨੀਵਰਸਿਟੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੰਜਾਬੀ ਵਿੱਚ ਉਦਘਾਟਨੀ ਭਾਸ਼ਣ ਦਿੱਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਿਰਕਤ ਕੀਤੀ।

