Site icon Geo Punjab

ਐਡਵੋਕੇਟ ਧਾਮੀ ਨੇ ਝਾਰਖੰਡ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਦਸਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਦਸਵੀਂ ਦੀ ਪ੍ਰੀਖਿਆ ਵਿੱਚ ਬੈਠਣ ’ਤੇ ਪਾਬੰਦੀ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਪ੍ਰਿੰਸੀਪਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। Mohali Protest: ਕਿਸਾਨਾਂ ਨੂੰ ਬੱਸ ਸਮੇਤ ਚੁੱਕ ਕੇ ਲੈ ਗਈ ਪੁਲਿਸ! CM ਮਾਨ ਦਾ ਵੱਡਾ ਫੈਸਲਾ | D5 Channel Punjabi ਉਨ੍ਹਾਂ ਕਿਹਾ ਕਿ ਕੱਕਾਰ ਸਿੱਖ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਵਿੱਚ ਸਿੱਖਾਂ ਨੂੰ ਸੰਵਿਧਾਨਕ ਆਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਿੱਖ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੌਰਾਨ ਅਕਸਰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਕਈ ਵਾਰ ਪੱਤਰ ਲਿਖ ਚੁੱਕੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਸਿੱਖ ਵਿਦਿਆਰਥੀਆਂ ਨਾਲ ਅਜੇ ਵੀ ਜਾਣ ਬੁੱਝ ਕੇ ਧੱਕਾ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version