ਐਡਵੋਕੇਟ ਧਾਮੀ ਨੇ ਪਾਕਿਸਤਾਨ ਵਿੱਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਦੀ ਨਿਖੇਧੀ ਕੀਤੀ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਵੀ ਸਿੱਖਾਂ ’ਤੇ ਕਈ ਹਮਲੇ ਹੋ ਚੁੱਕੇ ਹਨ ਪਰ ਪੁਲੀਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਬੰਦੀ ਸਿੰਘ ਰਿਹਾਅ ਹੋਣਗੇ! ਸਰਕਾਰ ਝੁਕਣ ਲਈ ਮਜ਼ਬੂਰ ! ਦਿੱਲੀ ਤੋਂ ਮੋਰਚੇ ‘ਤੇ ਪਹੁੰਚੀ ਨੌਜਵਾਨ ਕੁੜੀ! ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿੱਚ ਵੀ ਪੁਲੀਸ ਵੱਲੋਂ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪਾਕਿਸਤਾਨ ਸਰਕਾਰ ਨਾਲ ਕੂਟਨੀਤਕ ਪੱਧਰ ‘ਤੇ ਗੱਲਬਾਤ ਕਰਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *