ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਹਲਕੇ ਬੁਖਾਰ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉੱਥੇ ਉਸ ਨੂੰ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਸਿਹਤ ਕਈ ਵਾਰ ਵਿਗੜ ਚੁੱਕੀ ਸੀ। ਮਾਰਚ ਵਿੱਚ ਵੀ ਅਚਾਨਕ ਤਬੀਅਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ, ਦਾਖਲੇ ਦੇ ਅਗਲੇ ਹੀ ਦਿਨ ਉਹ ਠੀਕ ਹੋ ਗਈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
