Site icon Geo Punjab

ਕਾਰ ਹਾਦਸਾ: ਪਤੀ-ਪਤਨੀ ਸਮੇਤ 2 ਬੱਚਿਆਂ ਦੀਆਂ ਲਾਸ਼ਾਂ ਬਰਾਮਦ… – Punjabi News Portal


ਕੁਝ ਦਿਨ ਪਹਿਲਾਂ ਲਾਪਤਾ ਹੋਏ ਮੈਡੀਕਲ ਕਾਲਜ ਫਰੀਦਕੋਟ ਦੇ ਇੱਕ ਮੁਲਾਜ਼ਮ ਦੇ ਮਾਮਲੇ ਵਿੱਚ ਪੁਲੀਸ ਨੇ ਮੁਲਾਜ਼ਮ ਦੀ ਪਤਨੀ ਤੇ ਬੱਚਿਆਂ ਸਮੇਤ ਲਾਸ਼ ਨਹਿਰ ਵਿੱਚੋਂ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ: 19 ਸਾਲਾ ਸ਼ਾਰਪਸ਼ੂਟਰ ਅੰਕਿਤ ਸੇਰਸਾ ਨੇ ਗੋਲਡੀ ਬਰਾੜ ਨੂੰ ਕਿਉਂ ਕਿਹਾ ਠੱਗ, ਪੜ੍ਹੋ ਪੂਰੀ ਖ਼ਬਰ

ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 25 ਦਿਨਾਂ ਬਾਅਦ ਨਹਿਰ ਵਿੱਚ ਡਿੱਗੀ ਕਾਰ ਨੂੰ ਬਾਹਰ ਕੱਢ ਲਿਆ। ਕਾਰ ਦੇ ਅੰਦਰ ਦੋ ਬੱਚਿਆਂ ਸਮੇਤ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ, ਜੋ ਮਿੱਟੀ ਨਾਲ ਢੱਕੀਆਂ ਹੋਈਆਂ ਸਨ।

ਜ਼ਿਕਰਯੋਗ ਹੈ ਕਿ ਮੈਡੀਕਲ ਕਾਲਜ ਹਸਪਤਾਲ ਦਾ ਇੱਕ ਮੁਲਾਜ਼ਮ 25 ਦਿਨ ਪਹਿਲਾਂ ਪਰਿਵਾਰ ਸਮੇਤ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ।
ਪੁਲੀਸ ਨੇ ਕਾਰ ਨੂੰ ਸ਼ਹਿਰ ਦੀ ਤਲਵੰਡੀ ਭਾਈ ਰੋਡ ਨੇੜਿਓਂ ਲੰਘਦੀ ਨਹਿਰ ਵਿੱਚੋਂ ਬਾਹਰ ਕੱਢਿਆ। ਫਿਲਹਾਲ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਹੋਰ ਜਾਣਕਾਰੀ ਉਪਲਬਧ ਹੋਣ ‘ਤੇ ਖ਼ਬਰਾਂ ਨੂੰ ਹੋਰ ਅਪਡੇਟ ਕੀਤਾ ਜਾਵੇਗਾ




Exit mobile version