
ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਦੋ ਘੰਟੇ ਚੱਲੀ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋਇਆ। ਮੋਹਾਲੀ ‘ਚ ਕਿਸਾਨਾਂ ਦਾ ਮੋਰਚਾ ਜਲਦ ਹੀ ਖਤਮ ਹੋਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 13 ਵਿੱਚੋਂ 12 ਮੰਗਾਂ ਪੂਰੀਆਂ ਹੋ ਚੁੱਕੀਆਂ ਹਨ।
ਪੰਜਾਬ ਸਰਕਾਰ ਨੇ ਕਣਕ ‘ਤੇ 500 ਰੁਪਏ ਪ੍ਰਤੀ ਏਕੜ ਬੋਨਸ ਲਈ ਕੇਂਦਰ ਨਾਲ ਗੱਲਬਾਤ ਕਰਨ ਦਾ ਵਾਅਦਾ ਕੀਤਾ ਹੈ। ਹਾਲਾਂਕਿ ਇਹ ਦੇਖਣਾ ਬਾਕੀ ਹੈ ਕਿ ਕਿਹੜੀਆਂ ਮੰਗਾਂ ‘ਤੇ ਸਹਿਮਤੀ ਬਣੀ ਹੈ। ਜਲਦੀ ਹੀ ਕਿਸਾਨ ਆਗੂ ਅੱਗੇ ਆ ਕੇ ਇਸ ਬਾਰੇ ਜਾਣਕਾਰੀ ਦੇਣਗੇ।
