Site icon Geo Punjab

ਕਿਸਾਨ ਮੇਲਾ ਪਟਿਆਲਾ 2022 – ਪਟਿਆਲਾ ਦੀ ਰਾਜਨੀਤੀ


ਕਿਸਾਨ ਮੇਲਾ ਪਟਿਆਲਾ 2022 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਬਦੌਲਤ ਕਿਸਾਨ ਇਸ ਵਾਰ ਪਰਾਲੀ ਨਹੀਂ ਸਾੜਨਗੇ, ਸਗੋਂ ਇਸ ਤੋਂ ਮੁਨਾਫਾ ਕਮਾਉਣਗੇ। ਵਿੱਤ ਮੰਤਰੀ ਅੱਜ ਰੋਣੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਕਿਸਾਨ ਮੇਲੇ ਦਾ ਉਦਘਾਟਨ ਕਰਨ ਆਏ ਹੋਏ ਸਨ। ਇਸ ਮੌਕੇ ਵਿਧਾਇਕ ਬਲਬੀਰ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸ.ਐਸ ਗੋਸਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸਾਬਕਾ ਵਾਈਸ ਚਾਂਸਲਰ ਡਾ.ਐਮ.ਐਸ ਕੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਰਾਲੀ ਨਾ ਸਾੜਨ ਦਾ ਵਾਅਦਾ ਕੀਤਾ ਹੈ, ਇਸ ਲਈ ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਰਿਆਇਤਾਂ ਦਿੱਤੀਆਂ ਹਨ। ਦੇਣ ਦੇ ਨਾਲ-ਨਾਲ ਨਵੀਆਂ ਸਥਾਪਿਤ ਫੈਕਟਰੀਆਂ ਦੇ ਬੁਆਇਲਰਾਂ ਵਿੱਚ ਵਰਤਣ ਲਈ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਦਾ ਵੀ ਅਗਾਊਂ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਪ੍ਰਦਰਸ਼ਨੀਆਂ ਦਾ ਨਿਰੀਖਣ ਕਰਨ ਉਪਰੰਤ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗੁਰੂ ਸਾਹਿਬਾਨ ਦੇ ਸੰਦੇਸ਼ ਅਨੁਸਾਰ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਲਈ ਕੁਦਰਤੀ ਖੇਤੀ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ। ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਮਾਮਲੇ ਵਿੱਚ ਡਾਰਕ ਜ਼ੋਨ ਬਣਨ ’ਤੇ ਚਿੰਤਾ ਪ੍ਰਗਟ ਕਰਦਿਆਂ ਸ. ਚੀਮਾ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਦੀ ਮਦਦ ਨਾਲ ਰਵਾਇਤੀ ਫ਼ਸਲੀ ਚੱਕਰ ਨੂੰ ਤੋੜ ਕੇ ਸਹਾਇਕ ਧੰਦੇ ਕਰਨੇ ਚਾਹੀਦੇ ਹਨ, ਤਾਂ ਜੋ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਵਾਰ ਸੂਬੇ ਵਿੱਚ ਮੂੰਗਫਲੀ ਦੀ ਫ਼ਸਲ ਨੂੰ ਕਿਸਾਨਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਲਈ ਕਿਸਾਨਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਅਜਿਹੇ ਕਿਸਾਨ ਮੇਲਿਆਂ ਦਾ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਬਸਿਡੀਆਂ ਨਾ ਸਿਰਫ਼ ਜਾਰੀ ਰਹਿਣਗੀਆਂ, ਸਗੋਂ ਇਹ ਸਬਸਿਡੀਆਂ ਹੁਣ ਸਿੱਧੀਆਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਾਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦਾ ‘ਆਪ੍ਰੇਸ਼ਨ ਲੋਟਸ’ ਪਹਿਲਾਂ ਦਿੱਲੀ ਵਿੱਚ ਫੇਲ ਹੋਇਆ ਅਤੇ ਹੁਣ ਪੰਜਾਬ ਦੇ ਵਿਧਾਇਕਾਂ ਨੇ ਆਪਣੀ ਪਾਰਟੀ ਨਾਲ ਚੱਟਾਨ ਵਾਂਗ ਖੜੇ ਹੋ ਕੇ ਇਸ ਨੂੰ ਫੇਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ। ਵੀ ਵੰਡੇ ਗਏ। ਮੇਲੇ ਮੌਕੇ ਰੌਣੀ ਦੇ ਇੰਚਾਰਜ ਡਿਪਟੀ ਡਾਇਰੈਕਟਰ ਕੇ.ਵੀ.ਕੇ ਡਾ. ਵਿਪਨ ਕੁਮਾਰ ਰਾਮਪਾਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ.ਅਕਸ਼ਿਤਾ ਗੁਪਤਾ, ‘ਆਪ’ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਐਸ.ਡੀ.ਐਮ. ਡਾ: ਇਸਮਤ ਵਿਜੇ ਸਿੰਘ, ਐਸ.ਪੀ ਵਜ਼ੀਰ ਸਿੰਘ ਖਹਿਰਾ, ਡੀ.ਐਸ.ਪੀ ਜਸਵਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ |

Exit mobile version