Site icon Geo Punjab

ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਸੂਬੇ ਦੇ ਚਹੁੰ-ਪੱਖੀ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਰਕਾਰ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਰਗਰਮ ਭਾਈਵਾਲ ਬਣਾਉਣਗੇ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਕਰਵਾਏ ਗਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਮੂਸੇਵਾਲਾ ਦੇ ਘਰ ਪਹੁੰਚਦੇ ਹੀ ਚਰਨਜੀਤ ਚੰਨੀ ‘ਤੇ ਐਕਸ਼ਨ, ਵਾਪਸੀ ‘ਤੇ ਪੰਜਾਬ ਦੇ ਡਿਪਟੀ ਸੀ.ਐੱਮ. ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਪੰਜਾਬ ਦੇ ਚਹੁੰ-ਪੱਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। D5 ਚੈਨਲ ਪੰਜਾਬੀਆਂ ਦਾ। ਧਾਲੀਵਾਲ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਬਿਨਾਂ ਦੇਰੀ ਹੱਲ ਕੀਤਾ ਜਾਵੇ। ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਬਖਸ਼ੇਗੀ ਨਹੀਂ। ਸ: ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 100 ਤੋਂ ਵੱਧ ਕੇਸਾਂ ਦੀ ਸੁਣਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ‘ਜਨਤਾ ਦਰਬਾਰ’ ਪ੍ਰੋਗਰਾਮ ਤਹਿਤ ਬਹੁਤੇ ਮਸਲੇ ਤੁਰੰਤ ਹੱਲ ਕੀਤੇ ਜਾ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version