ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।
ਚੰਡੀਗੜ੍ਹ- 25 ਮਈ
ਪੰਜਾਬ ਸਰਕਾਰ ਨੇ ਖਰੜ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਮਹੱਤਵਪੂਰਨ ਪ੍ਰਵਾਨਗੀ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕੀਤੇ ਗਏ ਸ਼ਲਾਘਾਯੋਗ ਯਤਨਾਂ ਦੇ ਨਤੀਜੇ ਵਜੋਂ ਮਿਲੀ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਮੰਤਰੀ ਨੇ ਅੱਗੇ ਕਿਹਾ ਕਿ ਸ਼ਹਿਰ ਦੇ ਵਿਕਾਸ ਸਬੰਧੀ ਖਰੜ ਸ਼ਹਿਰ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਪਹਿਲ ਦਿੱਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਲਈ ਮਨਜ਼ੂਰ ਰਾਸ਼ੀ ਵਿੱਚ 284 ਕੰਮ ਸ਼ਾਮਲ ਹਨ। ਇਨ੍ਹਾਂ ਕੰਮਾਂ ਵਿੱਚ ਮੁੱਖ ਤੌਰ ‘ਤੇ ਲੋੜੀਂਦੀਆਂ ਪਾਈਪਾਂ, ਸੜਕਾਂ, ਗਲੀਆਂ-ਨਾਲੀਆਂ ਦੀ ਮੁਰੰਮਤ, ਨਵੀਆਂ ਇੰਟਰਲਾਕਿੰਗ ਟਾਈਲਾਂ ਲਗਾਉਣ, ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨਿਆਂ ਦੀ ਉਸਾਰੀ ਆਦਿ ਸ਼ਾਮਲ ਹਨ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇੱਥੋਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਖਰੜ ਸ਼ਹਿਰ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਨ ਅਤੇ 10 ਕਰੋੜ ਰੁਪਏ ਦੀ ਮਨਜ਼ੂਰੀ ਦੇਣ ਲਈ ਧੰਨਵਾਦ ਕੀਤਾ। ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ।