ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦੇਸ਼ ਭਰ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਰੋਨਾ ਦੇ ਵਧਦੇ ਮਾਮਲਿਆਂ ਕਾਰਨ ਪੰਜਾਬ ਸਰਕਾਰ ਨੇ ਇਸ ਦੀ ਰੋਕਥਾਮ ਅਤੇ ਇਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪਹਿਲਾਂ ਹੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਮਾਸਕ ਪਹਿਨਣ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਕੇਸਾਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਸਰਕਾਰੀ ਸਕੂਲਾਂ ਅਤੇ ਕਾਲਜਾਂ ਸਮੇਤ ਨਿੱਜੀ ਅਤੇ ਸਰਕਾਰੀ ਅਦਾਰਿਆਂ ਵਿੱਚ ਮਾਸਕ ਪਹਿਨਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ।
