ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੂਬੇ ਵਿੱਚ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈ ਕੇ ਸਰਵੇਖਣ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਕਿਸਾਨਾਂ ਦੀਆਂ ਫਸਲਾਂ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਮੇਰੀ ਇਹ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਉਚਿਤ ਮੁਆਵਜ਼ਾ ਮਿਲੇ ਪਰ ਸਰਵੇਖਣ ਦੌਰਾਨ ਕਿਸੇ ਵੀ ਕਿਸਾਨ ਨਾਲ ਬੇਇਨਸਾਫ਼ੀ ਜਾਂ ਪ੍ਰੇਸ਼ਾਨੀ ਹੋਣ ਦੀ ਸੂਰਤ ਵਿੱਚ ਕਿਸਾਨ ਵਟਸਐਪ ਹੈਲਪਲਾਈਨ ਨੰਬਰ ‘93093-88088’ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।ਖੇਤੀਬਾੜੀ ਮੰਤਰੀ ਸ. ਉਨ੍ਹਾਂ ਕਿਹਾ ਕਿ ਇਸ ਨੰਬਰ ‘ਤੇ ਦਰਜ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਵਿਸਾਖੀ ‘ਤੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਵਾਅਦਾ ਪੂਰਾ ਕੀਤਾ ਜਾਵੇਗਾ।
