ਗੁਰਪ੍ਰੀਤ ਕਾਂਗੜ ਅਤੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਸਾਹਮਣੇ ਪੇਸ਼



ਆਮਦਨ ਤੋਂ ਵੱਧ ਜਾਇਦਾਦ ਕੇਸ: ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਸਾਹਮਣੇ ਪੇਸ਼ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਤੋਂ ਐਸਐਸਪੀ ਹਰਪਾਲ ਸਿੰਘ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਤਲਬ ਕੀਤਾ ਸੀ। ਮਾਮਲੇ ‘ਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਐੱਸਐੱਸਪੀ ਹਰਪਾਲ ਸਿੰਘ ਬਠਿੰਡਾ ਦਫ਼ਤਰ ਵਿੱਚ ਸਾਬਕਾ ਮੰਤਰੀ ਤੋਂ ਪੁੱਛਗਿੱਛ ਕਰ ਰਹੇ ਹਨ। ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੀ ਪੁੱਛਗਿੱਛ ਲਈ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਵੈਦ ਦੀ ਰਿਹਾਇਸ਼ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਸੀ। ਜ਼ਿਕਰਯੋਗ ਹੈ ਕਿ ਕੁਲਦੀਪ ਵੈਦ ‘ਤੇ ਵੀ ਨਿਰਧਾਰਿਤ ਸੀਮਾ ਤੋਂ ਵੱਧ ਸ਼ਰਾਬ ਰੱਖਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਉਸ ਦੇ ਕਬਜ਼ੇ ‘ਚੋਂ 73 ਬੋਤਲਾਂ ਵਿਦੇਸ਼ੀ ਅਤੇ ਭਾਰਤੀ ਸ਼ਰਾਬ ਬਰਾਮਦ ਹੋਈ। ਵੈਦ ‘ਤੇ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਇਕ ਰੈਸਟੋਰੈਂਟ ਦੀ ਉਸਾਰੀ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦਾ ਵੀ ਦੋਸ਼ ਹੈ। ਉਸ ਨੂੰ ਵਿਜੀਲੈਂਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦਾ ਅੰਤ

Leave a Reply

Your email address will not be published. Required fields are marked *