Site icon Geo Punjab

ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਪੁਲਿਸ ਹਿਰਾਸਤ ‘ਚ ⋆ D5 News


ਪਟਿਆਲਾ: ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਖਬਰ ਸੂਤਰਾਂ ਤੋਂ ਦੱਸੀ ਜਾ ਰਹੀ ਹੈ। ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ AGTF ਦੀ ਟੀਮ ਨੇ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ। ਮਾਨਸਾ ਦੀ ਅਦਾਲਤ ਨੇ ਮੁਲਜ਼ਮ ਪ੍ਰੇਮਿਕਾ ਨੂੰ 5 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਦੀਪਕ ਟੀਨੂੰ ਭਗੌੜਾ ਹੋਣ ਦੇ ਮਾਮਲੇ ਵਿੱਚ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਕਰਕੇ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version