ਦੇਸ਼ ਵਿੱਚ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਹਿੰਗਾਈ ਇਕ ਵਾਰ ਫਿਰ ਰਸੋਈ ‘ਤੇ ਪਹੁੰਚ ਗਈ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ।14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਅੱਜ ਤੋਂ 50 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਨਵੇਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਐਲਪੀਜੀ ਸਿਲੰਡਰ ਦੀ ਵਧੀ ਹੋਈ ਕੀਮਤ ਅੱਜ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈ ਹੈ। ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਅਜਿਹੇ ਸਮੇਂ ਵਧੀਆਂ ਹਨ ਜਦੋਂ ਆਮ ਆਦਮੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੀ ਮਾਰ ਝੱਲ ਰਿਹਾ ਹੈ।
ਸ਼ਨੀਵਾਰ ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਹੋਇਆ ਹੈ।ਇਸ ਤੋਂ ਬਾਅਦ ਦਿੱਲੀ ‘ਚ ਨਵੀਂ ਕੀਮਤ 999.50 ਰੁਪਏ ਹੋ ਗਈ ਹੈ।
ਮਾਰਚ 2022 ਵਿੱਚ, ਇੱਕ ਸਿਲੰਡਰ ਦੀ ਕੀਮਤ ਵਿੱਚ ਵੀ ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ 102 ਰੁਪਏ ਵਧਾਈ ਗਈ ਸੀ, ਜਿਸ ਤੋਂ ਬਾਅਦ ਇਨ੍ਹਾਂ ਦੀ ਕੀਮਤ 2,355 ਰੁਪਏ ਹੋ ਗਈ ਸੀ।
