ਚੀਨ ‘ਚ ਅਚਾਨਕ ਆਏ ਹੜ੍ਹ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਅਧਿਕਾਰਤ ਮੀਡੀਆ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰੀ ਮਲਕੀਅਤ ਵਾਲੀ ਸਮਾਚਾਰ ਏਜੰਸੀ ‘ਸੀਜੀਟੀਐਨ’ ਸਿਚੁਆਨ ਸੂਬੇ ਦੀ ਖਬਰ ਮੁਤਾਬਕ ਮੀਂਹ ਕਾਰਨ ਅਚਾਨਕ ਆਏ ਹੜ੍ਹ ਕਾਰਨ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਲਾਪਤਾ ਹਨ।
ਖਬਰਾਂ ‘ਚ ਕਿਹਾ ਗਿਆ ਹੈ ਕਿ ਸ਼ਨੀਵਾਰ ਨੂੰ ਕਰੀਬ 1,300 ਲੋਕਾਂ ਨੂੰ ਸੁਰੱਖਿਆ ਸਥਾਨਾਂ ‘ਤੇ ਭੇਜਿਆ ਗਿਆ ਹੈ। ਇਸ ਦੌਰਾਨ, ਰਾਜ ਪ੍ਰਸਾਰਕ ਸੀਸੀਟੀਵੀ ਨੇ ਕਿਹਾ, ਗਾਂਸੂ ਸੂਬੇ ਦੇ ਲੋਂਗਨਾਨ ਸ਼ਹਿਰ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 3,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਗਿਆ ਹੈ।