Site icon Geo Punjab

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਲੋਕਾਂ ਤੋਂ ਮੰਗੇ ਸੁਝਾਅ!


ਅੰਮ੍ਰਿਤਸਰ, 25 ਮਾਰਚ 2023 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਕਰਨ ਲਈ 27 ਮਾਰਚ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਵੱਲੋਂ ਨਿਹੰਗ ਸਿੰਘ ਦਲ ਪੰਥ ਦੇ ਮੁਖੀਆਂ ਨੂੰ ਸ਼ਮੂਲੀਅਤ ਕਰਨ ਲਈ ਸੁਨੇਹੇ ਭੇਜੇ ਗਏ ਹਨ। ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਇਸ ਇਕੱਠ ਵਿੱਚ ਕਿਸੇ ਵੀ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿੱਖ ਸੰਗਤਾਂ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ਆਈਡੀ (akaltakhsahib84@gmail.com) ‘ਤੇ ਭੇਜ ਸਕਦੀਆਂ ਹਨ। ਜਾਰੀ ਪੱਤਰ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਿਨ੍ਹਾਂ ਸੰਪਰਦਾਵਾਂ ਦੇ ਮੁਖੀਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ, ਉਹੀ ਸ਼ਮੂਲੀਅਤ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version