Site icon Geo Punjab

ਜਥੇਦਾਰ ਸਾਹਿਬ ਦੇ ਬਿਆਨ ਨਾਲ ਲੋਕਾਂ ‘ਚ ਗਲਤ ਸੰਦੇਸ਼ ਜਾ ਸਕਦਾ ਹੈ: ਅਸ਼ਵਨੀ ਸ਼ਰਮਾ



ਚੰਡੀਗੜ੍ਹ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਥੇਦਾਰ ਸਾਹਿਬ ਜਿਸ ਸੰਸਥਾ ਵਿੱਚ ਉੱਚੇ ਅਹੁਦੇ ’ਤੇ ਹਨ, ਉਹ ਸਿੱਖ ਜਗਤ ਲਈ ਨਹੀਂ, ਸਗੋਂ ਸਮੁੱਚੇ ਨਾਨਕ ਨਾਮ ਲੇਵਾ ਹਨ। ਲੇਵਾ ਸੰਗਤਾਂ ਲਈ ਡੂੰਘੀ ਆਸਥਾ ਦਾ ਕੇਂਦਰ ਹੈ। ਇਸ ਉੱਚ ਕੋਟੀ ਦੇ ਅਹੁਦੇ ‘ਤੇ ਬੈਠ ਕੇ ਸ਼ਾਂਤੀ ਦੀ ਗੱਲ ਕਰਨੀ ਚਾਹੀਦੀ ਹੈ ਨਾ ਕਿ ਆਧੁਨਿਕ ਹਥਿਆਰ ਰੱਖਣ ਦੀ। ਪੰਜਾਬ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਦਿੱਤੇ ਅਜਿਹੇ ਸੰਦੇਸ਼ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਜਾ ਸਕਦਾ ਹੈ। ਸ਼ਰਮਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ ਅਤੇ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ |

Exit mobile version