ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 12 ਤੋਂ 15 ਅਪ੍ਰੈਲ ਤੱਕ ਗੁਰਮਤਿ ਸਮਾਗਮ ਦਾ ਸੱਦਾ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 15 ਅਪ੍ਰੈਲ ਤੱਕ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਹੈ।ਇਸ ਨਾਲ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਅਪੀਲ ਅਨੁਸਾਰ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਸੱਦਣ ਦੀ ਸੰਭਾਵਨਾ ਖ਼ਤਮ ਹੋ ਗਈ ਹੈ। ਵਾਰਿਸ ਪੰਜਾਬ ਦੀ ਸੰਸਥਾ ਦੇ ਮੁਖੀ ਸ. ਜਥੇਦਾਰ ਨੇ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਹ ਵੀ ਜਿਕਰਯੋਗ ਹੈ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹੀ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਵਿਚਾਰ ਚਰਚਾ ਦਾ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਵਿੱਚ ਪੱਤਰਕਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੱਤਰਕਾਰਾਂ ਅਤੇ ਚੈਨਲਾਂ ਨੇ ਅੰਮ੍ਰਿਤਪਾਲ ਮਾਮਲੇ ਵਿੱਚ ਨਿਰਦੋਸ਼ ਸਿੱਖਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ, ਪੰਜਾਬ ਸਰਕਾਰ ਨੇ ਕਾਰਵਾਈ ਕਰਕੇ ਉਨ੍ਹਾਂ ਦੀ ਆਵਾਜ਼ ਬੰਦ ਕਰ ਦਿੱਤੀ ਹੈ। ਇਸੇ ਕਰਕੇ ਹੁਣ ਮੀਟਿੰਗ ਵਿੱਚ ਕੌਮੀ ਹਿੱਤਾਂ ਦੀ ਰਾਖੀ ਲਈ ਸਿੱਖ ਮੀਡੀਆ ਦੇ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *