ਮੰਗਲਵਾਰ ਨੂੰ ਦਿੱਲੀ ‘ਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋਈ। ਜਿਸ ਵਿੱਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਹੈ।
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਸ ਦੀ ਸਿਫ਼ਾਰਿਸ਼ ਸੋਨੀਆ ਗਾਂਧੀ ਨੂੰ ਕੀਤੀ ਹੈ। ਹੁਣ ਅੰਤਮ ਫੈਸਲਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕਰੇਗੀ।
ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਤੋਂ ਮੁਅੱਤਲ ਕੀਤਾ ਜਾ ਸਕਦਾ ਹੈ। ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਇੱਕ ਟਵੀਟ ਵਿੱਚ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨਾ ਸਾਧਿਆ ਸੀ। ਜਿਸ ਵਿੱਚ ਉਹਨਾਂ ਲਿਖਿਆ – “ਅੱਜ ਕਲਮ ਉਹਨਾਂ ਦੀ ਹੋਵੇਗੀ, ਜਿਸ ਵਿੱਚ ਜ਼ਮੀਰ ਬਾਕੀ ਹੈ।”
