Site icon Geo Punjab

ਜੁਲਾਈ ਮਹੀਨੇ ਤੱਕ 20.78 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 1494.76 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾ ਚੁੱਕੀ ਹੈ: ਡਾ: ਬਲਜੀਤ ਕੌਰ –

ਜੁਲਾਈ ਮਹੀਨੇ ਤੱਕ 20.78 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 1494.76 ਕਰੋੜ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾ ਚੁੱਕੀ ਹੈ: ਡਾ: ਬਲਜੀਤ ਕੌਰ –


ਚੰਡੀਗੜ੍ਹ, 20 ਅਗਸਤ:

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਜੁਲਾਈ ਮਹੀਨੇ ਤੱਕ ਪੈਨਸ਼ਨਰਾਂ ਨੂੰ ਬੁਢਾਪਾ ਪੈਨਸ਼ਨ ਦੇ 1494.76 ਕਰੋੜ ਰੁਪਏ ਵੰਡੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਅਪਾਹਜ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 20,78,886 ਸੀਨੀਅਰ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ 1494.76 ਕਰੋੜ ਰੁਪਏ ਦੀ ਪੈਨਸ਼ਨ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦਾ ਬਜਟ ਰਾਖਵਾਂ ਕੀਤਾ ਹੈ, ਜਿਸ ਵਿੱਚੋਂ ਚਾਲੂ ਸਾਲ ਦੌਰਾਨ ਬੁਢਾਪਾ ਪੈਨਸ਼ਨ ਲਈ 3100.27 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੈ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 96 ਫੀਸਦੀ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਗਿਆ ਹੈ।

Exit mobile version