ਜੇਲ੍ਹ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ 24 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀਆਂ ਨਾਲ ਸਬੰਧਤ ਮਾਮਲਿਆਂ ਦੇ ਫੌਰੀ ਹੱਲ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੇਲ੍ਹ ਵਿਭਾਗ ਨੇ ਅੱਜ ਇੱਥੇ 24 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦਿੱਤੇ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਲ੍ਹ ਸਾਡੇ ਸਮਾਜ ਦਾ ਅਹਿਮ ਅੰਗ ਹੈ ਜੋ ਭਟਕ ਚੁੱਕੇ ਵਿਅਕਤੀਆਂ ਨੂੰ ਮੁੜ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੰਦੀ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ। ਸ੍ਰ: ਬੈਂਸ ਨੇ ਕਿਹਾ ਕਿ ਅਸੀਂ ਜੇਲ੍ਹਾਂ ਦਾ ਸੁਧਾਰ ਤਾਂ ਹੀ ਕਰ ਸਕਦੇ ਹਾਂ ਜੇਕਰ ਅਸੀਂ ਇੱਕ ਟੀਮ ਵਜੋਂ ਕੰਮ ਕਰੀਏ ਅਤੇ ਕੁਝ ਕਰਨ ਤੋਂ ਪਹਿਲਾਂ ਇਹ ਸੋਚੀਏ ਕਿ ਕੀਤੇ ਜਾਣ ਵਾਲੇ ਕੰਮ ਨਾਲ ਵਿਭਾਗ ਦਾ ਅਕਸ ਖਰਾਬ ਨਹੀਂ ਹੋਵੇਗਾ। ਅਤੇ ਹਮੇਸ਼ਾ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਲੋਕ ਪੱਖੀ ਕੰਮ ਕਰਨਾ। ਇਸ ਮੌਕੇ ਉਨ੍ਹਾਂ 07 ਵਾਰਡਰਾਂ, 08 ਕਲਰਕਾਂ ਅਤੇ 09 ਸੇਵਾਦਾਰਾਂ ਨੂੰ ਸੇਵਾ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਵਿਸ਼ੇਸ਼ ਡੀਜੀ ਹਰਪ੍ਰੀਤ ਸਿੰਘ ਸਿੱਧੂ ਅਤੇ ਆਈਜੀ ਜੇਲ੍ਹ ਸ੍ਰੀ ਰੂਪ ਕੁਮਾਰ ਅਰੋੜਾ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *