ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਟਰੱਕ ‘ਤੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ 5 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ 4 ਜਵਾਨ ਪੰਜਾਬ ਦੇ ਸਨ। ਸ਼ਹੀਦ ਜਵਾਨਾਂ ਦੇ ਪਰਿਵਾਰਾਂ ‘ਤੇ ਸੋਗ ਦਾ ਪਹਾੜ ਟੁੱਟ ਗਿਆ ਹੈ। ਅਤਿਵਾਦੀਆਂ ਦੇ ਹਮਲੇ ਵਿੱਚ ਸ਼ਹੀਦ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਲਵੰਡੀ ਦੇ ਜਵਾਨ ਹਰਕ੍ਰਿਸ਼ਨ ਸਿੰਘ, ਪਿੰਡ ਚੜਿਕ ਜ਼ਿਲ੍ਹਾ ਮੋਗਾ ਦੇ ਲਾਂਸ ਨਾਇਕ ਕੁਲਵੰਤ ਸਿੰਘ ਅਤੇ ਪਿੰਡ ਚਣਕੋਈਆਂ ਕਲਾਂ ਦੇ ਸ਼ਹੀਦ ਮਨਦੀਪ ਸਿੰਘ ਦੀਆਂ ਲਾਸ਼ਾਂ ਪਿੰਡ ਪਹੁੰਚ ਗਈਆਂ ਹਨ। ਕੁਝ ਹੀ ਸਮੇਂ ਵਿੱਚ ਸ਼ਹੀਦ ਹਰਕ੍ਰਿਸ਼ਨ ਸਿੰਘ ਅਤੇ ਲਾਂਸ ਨਾਇਕ ਕੁਲਵੰਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
