Site icon Geo Punjab

ਟਰਾਂਸਪੋਰਟ ਮੰਤਰੀ ਨੇ ਬਠਿੰਡਾ ਆਰਟੀਏ ਦਫ਼ਤਰ ਦੀ ਅਚਨਚੇਤ ਚੈਕਿੰਗ ਦੌਰਾਨ ਸਮਾਂ ਸਾਰਣੀ ਅਤੇ ਪਰਮਿਟਾਂ ਵਿੱਚ ਬੇਨਿਯਮੀਆਂ ਪਾਈਆਂ

<p> <br &sol;>&NewLine;<&sol;p>&NewLine;<p>ਟਰਾਂਸਪੋਰਟ ਮੰਤਰੀ ਨੇ ਬਠਿੰਡਾ ਆਰਟੀਏ ਦਫ਼ਤਰ ਦੀ ਅਚਨਚੇਤ ਚੈਕਿੰਗ ਦੌਰਾਨ ਸਮਾਂ ਸਾਰਣੀ ਅਤੇ ਪਰਮਿਟਾਂ ਵਿੱਚ ਬੇਨਿਯਮੀਆਂ ਪਾਈਆਂ<&sol;p>&NewLine;<p>&nbsp&semi;<&sol;p>&NewLine;<p>ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਇੱਕ ਹਫ਼ਤੇ ਵਿੱਚ ਜਾਂਚ ਕਰਨ ਅਤੇ ਰਿਪੋਰਟ ਦੇਣ ਲਈ ਕਿਹਾ<&sol;p>&NewLine;<p>&nbsp&semi;<&sol;p>&NewLine;<p>ਖਿੱਚਿਆ ਸਟਾਫ&semi; ਬੇਨਿਯਮੀਆਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼<&sol;p>&NewLine;<p>&nbsp&semi;<&sol;p>&NewLine;<p>ਮੰਤਰੀ ਨੇ ਬਠਿੰਡਾ ਬੱਸ ਸਟੈਂਡ ਦਾ ਵੀ ਦੌਰਾ ਕੀਤਾ ਅਤੇ ਮੁਸਾਫਰਾਂ ਦੀਆਂ ਮੁਸ਼ਕਲਾਂ ਸੁਣੀਆਂ<&sol;p>&NewLine;<p>&nbsp&semi;<&sol;p>&NewLine;<p>ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਧੱਕੇਸ਼ਾਹੀ ਤੋਂ ਬਚਣ ਲਈ ਸਖ਼ਤ ਚੇਤਾਵਨੀ ਜਾਰੀ<&sol;p>&NewLine;<p>&nbsp&semi;<&sol;p>&NewLine;<p>ਚੰਡੀਗੜ੍ਹ&comma; 16 ਮਈ&colon;<&sol;p>&NewLine;<p>&nbsp&semi;<&sol;p>&NewLine;<p>ਆਰ&period;ਟੀ&period;ਏ ਦਫਤਰ ਬਠਿੰਡਾ ਦੇ ਕੰਮਕਾਜ ਖਿਲਾਫ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ&colon; ਲਾਲਜੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਦਫਤਰ ਦੇ ਰਿਕਾਰਡ ਵਿੱਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਅਤੇ ਕਮੀਆਂ ਪਾਈਆਂ। ਉਨ੍ਹਾਂ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;<p>&nbsp&semi;<&sol;p>&NewLine;<p>ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਆਰ&period;ਟੀ&period;ਏ ਦਫ਼ਤਰ ਬਠਿੰਡਾ ਵਿੱਚ ਪਿਛਲੇ ਕਈ ਦਿਨਾਂ ਤੋਂ ਬੇਨਿਯਮੀਆਂ ਦੀਆਂ ਖ਼ਬਰਾਂ ਆ ਰਹੀਆਂ ਹਨ&comma; ਉਨ੍ਹਾਂ ਕਿਹਾ ਕਿ ਦਫ਼ਤਰ ਵੱਲੋਂ ਤਿਆਰ ਕੀਤੇ ਬੱਸਾਂ ਦੇ ਟਾਈਮ ਟੇਬਲ ਵਿੱਚ ਬੇਨਿਯਮੀਆਂ ਹੋਈਆਂ ਹਨ&comma; ਕਈ ਪਰਮਿਟ ਗੈਰ-ਕਾਨੂੰਨੀ ਤਰੀਕੇ ਨਾਲ ਜਾਰੀ ਕੀਤੇ ਗਏ ਹਨ&comma; ਕੁਝ ਅਸਲੀ। ਬੱਸ ਅਪਰੇਟਰਾਂ ਨੂੰ ਪਰਮਿਟ ਨਹੀਂ ਦਿੱਤੇ ਗਏ ਅਤੇ ਕਈ ਅਪਰੇਟਰਾਂ ਨੂੰ ਸਮਾਂ ਸਾਰਣੀ ਵਿੱਚ ਬਣਦੀ ਥਾਂ ਨਹੀਂ ਦਿੱਤੀ ਗਈ। ਮੰਤਰੀ ਨੇ ਦੱਸਿਆ ਕਿ ਆਰ&period;ਟੀ&period;ਏ&period; ਦਫ਼ਤਰ &&num;8216&semi;ਤੇ ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਕਬਜ਼ਾ ਕਰਨ ਦੀਆਂ ਰਿਪੋਰਟਾਂ ਵੀ ਉਦੋਂ ਸੱਚ ਸਾਬਤ ਹੋਈਆਂ ਜਦੋਂ ਅਚਨਚੇਤ ਚੈਕਿੰਗ ਦੌਰਾਨ ਨਿਊ ਦੀਪ&comma; ਔਰਬਿਟ ਅਤੇ ਹੋਰ ਪ੍ਰਾਈਵੇਟ ਬੱਸ ਅਪਰੇਟਰਾਂ ਦੇ ਕਰਮਚਾਰੀ ਉੱਥੇ ਬੈਠੇ ਪਾਏ ਗਏ।<&sol;p>&NewLine;<p>&nbsp&semi;<&sol;p>&NewLine;<p>ਟਰਾਂਸਪੋਰਟ ਮੰਤਰੀ ਸ&period;ਭੁੱਲਰ ਨੇ ਦਫ਼ਤਰੀ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੇਨਿਯਮੀਆਂ ਅਤੇ ਕਮੀਆਂ ਨੂੰ ਤੁਰੰਤ ਦਰੁਸਤ ਕਰਨ&comma; ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ&comma; ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਗਲਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।<&sol;p>&NewLine;<p>&nbsp&semi;<&sol;p>&NewLine;<p>ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ&period;ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਕੰਮਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕਿਸੇ ਨੂੰ ਵੀ ਉਸਦੇ ਜਾਇਜ਼ ਹੱਕਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬੱਸਾਂ ਦੇ ਮਾਲਕਾਂ ਨੂੰ ਨੱਥ ਪਾਈ ਜਾਵੇਗੀ ਪਰ ਕਿਸੇ ਵੀ ਅਸਲ ਚਾਲਕ ਨੂੰ ਤੰਗ ਨਹੀਂ ਕੀਤਾ ਜਾਵੇਗਾ।<&sol;p>&NewLine;<p>&nbsp&semi;<&sol;p>&NewLine;<p>ਸ਼ੋਸ਼ਲ ਮੀਡੀਆ &&num;8216&semi;ਤੇ ਵਾਇਰਲ ਹੋ ਰਹੀਆਂ ਪ੍ਰਾਈਵੇਟ ਬੱਸ ਅਪਰੇਟਰਾਂ ਦੀਆਂ ਵਧੀਕੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ&period;ਭੁੱਲਰ ਨੇ ਅਜਿਹੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਚਿਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p>&nbsp&semi;<&sol;p>&NewLine;<p>ਮੰਤਰੀ ਨੇ ਬਠਿੰਡਾ ਬੱਸ ਸਟੈਂਡ ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਬੱਸ ਸਟੈਂਡ ਵਿਖੇ ਸਫ਼ਾਈ&comma; ਪੀਣ ਵਾਲੇ ਪਾਣੀ&comma; ਪਖਾਨੇ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਸਵਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।<&sol;p>&NewLine;<p>The post ਟਰਾਂਸਪੋਰਟ ਮੰਤਰੀ ਨੇ ਬਠਿੰਡਾ ਆਰਟੀਏ ਦਫ਼ਤਰ ਦੀ ਅਚਨਚੇਤ ਚੈਕਿੰਗ ਦੌਰਾਨ ਟਾਈਮ ਟੇਬਲ ਅਤੇ ਪਰਮਿਟਾਂ ਵਿੱਚ ਪਾਈਆਂ ਬੇਨਿਯਮੀਆਂ appeared first on<&sol;p>&NewLine;&NewLine;

Exit mobile version