ਠੇਕਾ ਮੁਲਾਜ਼ਮਾਂ ਨੂੰ ਜਲਦ ਕੀਤਾ ਜਾਵੇਗਾ ਰੈਗੂਲਰ, ਕੈਬਨਿਟ ਸਬ ਕਮੇਟੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਦਿੱਤਾ ਭਰੋਸਾ


ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦੇ ਹੋਏ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਸ. ਬਲਬੀਰ ਸਿੰਘ ਹਾਜ਼ਰ ਸਨ, ਇਸ ਮੀਟਿੰਗ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇੱਥੇ ਪੰਜਾਬ ਭਵਨ ਵਿਖੇ ਹੋਈ ਲੜੀਵਾਰ ਮੀਟਿੰਗਾਂ ਦੌਰਾਨ ਨਸ਼ਾ ਛੁਡਾਊ ਤੇ ਮੁੜ ਵਸੇਬਾ ਯੂਨੀਅਨ, ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਓਵਰਸੀਜ਼ ਬੇਰੁਜ਼ਗਾਰ ਯੂਨੀਅਨ, ਪੰਜਾਬ ਪੇਅ ਸਕੇਲ ਬਹਾਲੀ ਜੁਆਇੰਟ ਫਰੰਟ ਅਤੇ ਪੰਜਾਬ-ਚੰਡੀਗੜ੍ਹ ਯੂ.ਟੀ. ਪੈਨਸ਼ਨਰਜ਼ ਫਰੰਟ ਨੇ ਆਪਣੇ ਮਸਲੇ ਉਠਾਏ ਅਤੇ ਸਬ-ਕਮੇਟੀ ਨੂੰ ਮੰਗ ਪੱਤਰ ਸੌਂਪੇ। CM ਸਾਬ੍ਹ! ਦੇਖੋ! ਪੁਲਿਸ ਮੁਲਾਜ਼ਮ ਦੀ ਗੁੰਡਾਗਰਦੀ, ਮਹਿਲਾ ਕਿਸਾਨ ਨੇ ਮਾਰਿਆ ਥੱਪੜ! | D5 ਚੈਨਲ ਪੰਜਾਬੀ | Batala News ਵੱਖ-ਵੱਖ ਵਿਭਾਗਾਂ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਸਾਂਝੇ ਮੁੱਦੇ ਦੇ ਜਵਾਬ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਸ ਸਾਲਾਂ ਦਾ ਤਜਰਬਾ ਰੱਖਣ ਵਾਲੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਸੇਵਾਵਾਂ ਨੂੰ ਨਿਯਮਤ ਕਰਨ ਦੀ ਨੀਤੀ ਨੂੰ ਨੋਟੀਫਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਬਹੁਗਿਣਤੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਨੀਤੀ ਤਹਿਤ ਨਹੀਂ ਆ ਸਕਣਗੇ ਉਨ੍ਹਾਂ ਦੇ ਕੇਸ ਵੀ ਅਗਲੇ ਪੜਾਅ ਦੌਰਾਨ ਹਮਦਰਦੀ ਨਾਲ ਵਿਚਾਰੇ ਜਾਣਗੇ। ਸੁਖਬੀਰ ਬਾਦਲ ਚਿੰਤਤ, ਵੱਡਾ ਸੰਕਟ ! | ਡੀ 5 ਚੈਨਲ ਪੰਜਾਬੀ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਨੇ ਆਊਟਸੋਰਸ ਕਾਮਿਆਂ ਲਈ ਵਿਸ਼ੇਸ਼ ਨੀਤੀ ‘ਤੇ ਕੰਮ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਵੀ ਤਨਖਾਹ ਅਤੇ ਛੁੱਟੀ ਵਿੱਚ ਸਾਲਾਨਾ ਵਾਧੇ ਵਰਗੇ ਲਾਭ ਮਿਲਣ। ਕੈਬਿਨੇਟ ਮੰਤਰੀਆਂ ਨੇ ਦੁਹਰਾਇਆ ਕਿ ਸਬ-ਕਮੇਟੀ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਅਤੇ ਮਸਲਿਆਂ ਨੂੰ ਹੱਲ ਕਰਨ ਲਈ ਯਤਨਸ਼ੀਲ ਹੈ ਜਿਸ ਵਿੱਚ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਕਿਸੇ ਵੀ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਆਖ਼ਰੀ ਸਾਲਾਂ ਦੌਰਾਨ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਾਣਬੁੱਝ ਕੇ ਅਜਿਹੀਆਂ ਦੋਹਰੀ ਨੀਤੀਆਂ ਅਪਣਾਈਆਂ, ਜਿਨ੍ਹਾਂ ਨੂੰ ਅਦਾਲਤਾਂ ਵਿੱਚ ਚੁਣੌਤੀ ਦਿੱਤੀ ਜਾਣੀ ਸੁਭਾਵਿਕ ਸੀ। ਕਾਂਗਰਸੀਆਂ ਨੇ ਪਾਇਆ ਭੰਗੜਾ! ਵੱਡੀ ਤਬਦੀਲੀ! | D5 Channel Punjabi ਇਸ ਦੌਰਾਨ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 200 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਪ੍ਰੋਗਰਾਮ ਦੇ ਸਕਾਰਾਤਮਕ ਨਤੀਜੇ ਲਿਆਉਣ ਲਈ ਹੋਰ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਪਹਿਲਾਂ ਹੀ ਉਨ੍ਹਾਂ ਦੇ ਕੰਮਕਾਜ ਦੇ ਹਾਲਾਤ ਸੁਧਾਰਨ ਲਈ ਕੰਮ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਰੋਜ਼ਗਾਰ ਜਨਰੇਸ਼ਨ ਸ੍ਰੀਮਤੀ ਦੀਪਤੀ ਉੱਪਲ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਡਾ: ਰਵਿੰਦਰਪਾਲ ਕੌਰ ਵੀ ਹਾਜ਼ਰ ਸਨ | ਇਸ ਮੌਕੇ ‘ਤੇ. ਇਸ ਲੇਖ ਵਿੱਚ ਪੋਸਟ ਬੇਦਾਅਵਾ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *