ਚੰਡੀਗੜ੍ਹ, 5 ਸਤੰਬਰ, 2024 – ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਦੇ ਹੁਕਮ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ ‘ਤੇ ਰਹਿ ਗਏ ਭਾਈਚਾਰਿਆਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
