ਬਰਨਾਲਾ, 11 ਮਾਰਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਬਣਾਇਆ ਜਾਵੇਗਾ। ਅੱਜ ਪ੍ਰਸ਼ਨ ਕਾਲ ਵਿੱਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਬਰਨਾਲਾ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਗਿਆ ਕਿ ਜੇਕਰ ਬਰਨਾਲਾ ਵਿਖੇ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ ਤਾਂ ਉਸ ਨੂੰ ਬਣਾਇਆ ਜਾਵੇਗਾ। ਇਹ ਸਵਾਲ ਪੇਸ਼ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜੋ ਕਿ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਇਹ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਦੀ ਸਾਂਝੀ ਮੰਗ ਹੈ। ਮੀਤ ਹੇਅਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੂੰ ਭਰੋਸਾ ਦਿੱਤਾ ਕਿ ਬਰਨਾਲਾ ਸ਼ਹਿਰ ਉਨ੍ਹਾਂ ਦੇ ਹਲਕੇ ਵਿੱਚ ਆਉਂਦਾ ਹੈ ਅਤੇ ਜਲਦੀ ਹੀ ਸ਼ਹਿਰ ਵਿੱਚ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਜਵਾਬ ਵਿੱਚ ਡਾ: ਬਲਜੀਤ ਕੌਰ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਫੰਡਾਂ ਦਾ ਪ੍ਰਬੰਧ ਕਰਕੇ ਜਲਦੀ ਹੀ ਡਾ: ਬੀ.ਆਰ.ਅੰਬੇਦਕਰ ਭਵਨ ਦਾ ਨਿਰਮਾਣ ਕਰਵਾਇਆ ਜਾਵੇਗਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
