ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਸਵੇਰੇ 6.30 ਵਜੇ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਭਾਰੀ ਸੁਰੱਖਿਆ ਹੇਠ ਰਾਮ ਰਹੀਮ ਨੂੰ ਚੁੱਪਚਾਪ ਬਾਹਰ ਲਿਜਾਇਆ ਗਿਆ। ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਇਸ ਤੋਂ ਪਹਿਲਾਂ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਹੁਣ ਉਸ ਨੂੰ ਇਕ ਮਹੀਨੇ ਦੀ ਪੈਰੋਲ ਮਿਲੀ ਹੈ। ਡੇਰਾ ਮੁਖੀ ਯੂਪੀ ਦੇ ਬਾਗਪਤ ਆਸ਼ਰਮ ਪਹੁੰਚ ਗਏ ਹਨ। ਕਿਸੇ ਨੂੰ ਪਤਾ ਵੀ ਨਹੀਂ ਸੀ ਕਿ ਰਾਮ ਰਹੀਮ ਨੂੰ ਪੈਰੋਲ ਮਿਲ ਰਹੀ ਹੈ ਜਾਂ ਨਹੀਂ। ਇਸ ਨੂੰ ਹਰਿਆਣਾ ਸਰਕਾਰ ਅਤੇ ਯੂਪੀ ਪੁਲਿਸ ਨੇ ਪੂਰੀ ਤਰ੍ਹਾਂ ਗੁਪਤ ਰੱਖਿਆ ਸੀ।
The post *ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਇਕ ਮਹੀਨੇ ਦੀ ਪੈਰੋਲ* appeared first on .
