Site icon Geo Punjab

ਦਵਿੰਦਰ ਸਿੰਘ ਸੋਢੀ ⋆ D5 News


ਚੰਡੀਗੜ੍ਹ (ਬਿੰਦੂ ਸਿੰਘ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਮੁੱਖ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ 1984 ਦੇ ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਸੱਜਣ ਕੁਮਾਰ ਤੇ ਹੋਰਨਾਂ ਦੋਸ਼ੀਆਂ ਨੂੰ ਬਰੀ ਕੀਤੇ ਜਾਣ ਨਾਲ ਪਿਛਲੇ 39 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਸਿੱਖਾਂ ਦੇ ਮਨਾਂ ਤੇ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸਜਾਵਾ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਬਜਾਏ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਰੀ ਕੀਤਾ ਜਾ ਰਿਹਾ ਹੈ। ਸੋਢੀ ਨੇ ਇਸ ਫੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਹੈ।
Rahul Gandhi ਦਾ ਨਵਾਂ ਰੂਪ, ਪਾ ਲਏ ਗੂੜ੍ਹੇ ਲਾਲ ਕੱਪੜੇ, ਵੀਡਿਓ Viral | Manjinder Sirsa | D5 Channel Punjabi
ਇਥੇ ਜਾਰੀ ਬਿਆਨ ਵਿਚ ਦਵਿੰਦਰ ਸਿੰਘ ਸੋਢੀ ਨੇ ਅੱਗੇ ਕਿਹਾ ਕਿ ਸਿੱਖ ਕੌਮ ਪਿਛਲੇ 39 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੀ ਹੈ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਦੋਸ਼ੀ ਅਜੇ ਵੀ ਖੁਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਲੰਬੇ ਸਮੇਂ ਤੋ ਇੰਤਜ਼ਾਰ ਕਰ ਰਹੀ ਸਿੱਖ ਕੌਮ ਨਸਲਕੁਸ਼ੀ ਮਾਮਲੇ ਵਿਚ ਨਿਆ ਮਿਲਣ ਦੀ ਉਮੀਦ ਬੱਝੀ ਸੀ ਤਾਂ ਇਸ ਮਾਮਲੇ ਦੇ ਅਹਿਮ ਦੋਸ਼ੀ ਨੂੰ ਬੇਕਸੂਰ ਦੱਸ ਕੇ ਬਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਹੋਰਨਾਂ ਦੋਸ਼ੀਆਂ ਨੂੰ ਲਗਾਤਾਰ ਬਚਾਉਂਦੀ ਰਹੀ ਹੈ।
CM Mann ਨੇ ਲਿਆ ਵੱਡਾ ਫ਼ੈਸਲਾ, ਵਿਧਾਇਕਾਂ ਦੀ ਲਗਾਈ ਕਲਾਸ, ਪੰਜਾਬ ਦੇ ਲੋਕ ਖੁਸ਼ | D5 Channel Punjabi
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਕਈ ਰਾਜਾਂ ਵਿਚ ਸਿੱਖਾਂ ਦੇ ਗਲੇ ਵਿਚ ਟਾਈਰ ਪਾ-ਪਾਕੇ ਸਾੜਿਆ ਗਿਆ ਅਤੇ ਧੀਆਂ-ਭੈਣਾਂ ਉੱਤੇ ਤਸ਼ੱਦਦ ਢਾਇਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਅੱਖਾਂ ਸਾਹਮਣੇ ਆਪਣੇ ਪਰਿਵਾਰ ਸੜਦੇ ਵੇਖੇ ਹੋਣ ੳੇਹ ਅਜਿਹੇ ਕਾਤਲਾਂ ਨੂੰ ਆਜ਼ਾਦ ਘੁੰਮਦਿਆਂ ਕਿਵੇਂ ਦੇਖ ਸਕਦੇ ਹਨ? ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਰਾਹਤ ਦੇਕੇ ਸਿੱਖਾਂ ਦੇ 39 ਸਾਲ ਪੁਰਾਣੇ ਜ਼ਖ਼ਮਾਂ `ਤੇ ਲੂਣ ਛਿੜਕਿਆ ਜਾ ਰਿਹਾ ਹੈ। ਸੋਢੀ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ਵਿਚ ਸੱਜਣ ਕੁਮਾਰ ਦਾ ਬਰੀ ਹੋਣ ਬੇਹੱਦ ਮੰਦਭਾਗਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version