*ਦਾਨ ਕੀਤੇ ਖੂਨ ਦੀ ਇੱਕ ਯੂਨਿਟ ਚਾਰ ਜਾਨਾਂ ਬਚਾ ਸਕਦੀ ਹੈ – ਚੇਤਨ ਸਿੰਘ ਜੌੜਾਮਾਜਰਾ* –

*ਦਾਨ ਕੀਤੇ ਖੂਨ ਦੀ ਇੱਕ ਯੂਨਿਟ ਚਾਰ ਜਾਨਾਂ ਬਚਾ ਸਕਦੀ ਹੈ – ਚੇਤਨ ਸਿੰਘ ਜੌੜਾਮਾਜਰਾ* –


ਚੰਡੀਗੜ੍ਹ, 5 ਦਸੰਬਰ

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਇਸ ਕੈਂਪ ਵਿੱਚ ਪੰਜਾਬ ਭਰ ਤੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਨੇ ਭਾਗ ਲਿਆ। ਇਸ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੂਨ ਹਮੇਸ਼ਾ ਲਾਇਸੰਸਸ਼ੁਦਾ ਬਲੱਡ ਬੈਂਕਾਂ ਤੋਂ ਹੀ ਲੈਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਕੇਂਦਰਾਂ ਵਿੱਚ ਕਈ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ ਰਿਪੋਰਟ ਸਹੀ ਹੋਣ ਤੋਂ ਬਾਅਦ ਹੀ ਕਿਸੇ ਵਿਅਕਤੀ ਨੂੰ ਖੂਨ ਦਿੱਤਾ ਜਾਂਦਾ ਹੈ। ਪੰਜਾਬ ਵਿੱਚ 161 ਪ੍ਰਵਾਨਿਤ ਬਲੱਡ ਸੈਂਟਰ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ 46 ਸਰਕਾਰੀ, 7 ਮਿਲਟਰੀ ਅਤੇ 108 ਪ੍ਰਾਈਵੇਟ ਬਲੱਡ ਸੈਂਟਰ ਹਨ।

ਚੇਤਨ ਸਿੰਘ ਜੌੜਾਮਾਜਰਾ ਨੇ ਐਸੋਸੀਏਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਵੈ-ਇੱਛਤ ਖੂਨਦਾਨ ਕੈਂਪਾਂ ਰਾਹੀਂ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਖੂਨ ਦਾ ਇੱਕ ਯੂਨਿਟ ਦਾਨ ਕੀਤਾ ਕਈ ਜਾਨਾਂ ਬਚਾ ਸਕਦਾ ਹੈ। ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਏਡਜ਼ ਦੇ ਮਰੀਜ਼ਾਂ ਦੇ ਇਲਾਜ ਵਿੱਚ ਸਹਾਇਤਾ ਕਰਨ ਤੋਂ ਇਲਾਵਾ ਖੂਨਦਾਨ ਵਰਗੇ ਸਮਾਜ ਭਲਾਈ ਦੇ ਕੰਮ ਵੀ ਕਰਦੀ ਹੈ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ ਸ੍ਰੀਮਤੀ ਨੀਲਿਮਾ, ਡਾਇਰੈਕਟਰ ਸਿਹਤ ਸੇਵਾਵਾਂ ਡਾ.ਰਣਜੀਤ ਸਿੰਘ, ਡਾਇਰੈਕਟਰ ਐਨ.ਐਚ.ਐਮ.ਪੰਜਾਬ ਡਾ.ਐਸ.ਪੀ.ਸਿੰਘ, ਸਿਵਲ ਸਰਜਨ ਮੁਹਾਲੀ ਡਾ.ਆਦਰਸ਼ਪਾਲ ਕੌਰ, ਵਧੀਕ ਪ੍ਰੋਜੈਕਟ ਡਾਇਰੈਕਟਰ ਡਾ: ਬੌਬੀ ਗੁਲਾਟੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਜਨਰਲ ਸਕੱਤਰ ਗੁਰਜੰਟ ਸਿੰਘ, ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ, ਵਿੱਤ ਸਕੱਤਰ ਕਵਲਜੀਤ ਸਿੰਘ, ਮਨੀਸ਼ ਯਾਦਵ, ਮੀਡੀਆ ਸਕੱਤਰ ਮਨੀਸ਼ ਕੁਮਾਰ, ਕੋਰ ਕਮੇਟੀ ਮੈਂਬਰ ਆਸ਼ੂ ਗਰਗ, ਸੁਰਿੰਦਰ ਸਿੰਘ, ਰਾਜਨ ਕੁਮਾਰ, ਰਮਨਦੀਪ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *